World >> The Tribune


ਬਾਇਡਨ ਵੱਲੋਂ ਰੂਸੀ ਤੇਲ ਦੀ ਦਰਾਮਦ ’ਤੇ ਰੋਕ ਲਗਾਉਣ ਦੀ ਤਿਆਰੀ


Link [2022-03-09 06:34:39]



ਵਾਸ਼ਿੰਗਟਨ, 8 ਮਾਰਚ

ਯੂਕਰੇਨ 'ਤੇ ਰੂਸੀ ਹਮਲੇ ਦੇ ਜਵਾਬ ਵਿੱਚ ਰੂਸ ਦੇ ਅਰਥਚਾਰੇ 'ਤੇ ਸ਼ਿਕੰਜਾ ਕੱਸਣ ਦੀ ਲੜੀ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸ ਤੋਂ ਹੁੰਦੀ ਤੇਲ ਦੀ ਦਰਾਮਦ ਰੋਕ ਲਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ ਰੂਸੀ ਹਮਲੇ ਦੇ ਮੱਦੇਨਜ਼ਰ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਅਮਰੀਕਾ ਅਤੇ ਪੱਛਮੀ ਮੁਲਕਾਂ ਤੋਂ ਕਈ ਵਾਰ ਰੂਸੀ ਦਰਾਮਦ 'ਚ ਕਟੌਤੀ ਕਰਨ ਦੀ ਅਪੀਲ ਕੀਤੀ ਹੈ, ਜਿਸ ਮਗਰੋਂ ਅਮਰੀਕਾ ਇਹ ਕਦਮ ਚੁੱਕਣ ਦੀ ਤਿਆਰੀ ਕਰ ਰਿਹਾ ਹੈ। ਰੂਸ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦੇ ਮੱਦੇਨਜ਼ਰ ਵਿੱਤੀ ਖੇਤਰ ਵਿੱਚ ਸਖ਼ਤ ਪਾਬੰਦੀਆਂ ਲਗਾਏ ਜਾਣ ਦੇ ਬਾਵਜੂਦ ਊਰਜਾ ਬਰਾਮਦ ਰਾਹੀਂ ਰੂਸ ਕੋਲ ਪੈਸਾ ਆ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਬਾਇਡਨ ਮੰਗਲਵਾਰ ਨੂੰ ਰੂਸੀ ਤੇਲ ਦੀ ਦਰਾਮਦ 'ਤੇ ਪਾਬੰਦੀ ਲਗਾਉਣ ਦਾ ਐਲਾਨ ਕਰ ਸਕਦੇ ਹਨ। -ੲੇਜੰਸੀ



Most Read

2024-09-21 03:09:32