World >> The Tribune


ਸਿੱਖ ਭਾਈਚਾਰੇ ਨੇ ਯੂਕਰੇਨ ਲਈ ਜ਼ਰੂਰੀ ਵਸਤਾਂ ਅਤੇ ਮਾਲੀ ਮਦਦ ਭੇਜੀ


Link [2022-03-09 06:34:39]



ਵਿੱਕੀ ਬਟਾਲਾ

ਰੋਮ, 8 ਮਾਰਚ

ਯੂਕਰੇਨ ਅਤੇ ਰੂਸ ਦੀ ਜੰਗ ਨੇ ਉੱਥੇ ਰਹਿੰਦੇ ਲੋਕਾਂ ਨੂੰ ਤਬਾਹੀ ਦਾ ਮੰਜ਼ਰ ਦਿਖਾ ਦਿੱਤਾ ਹੈ। ਜੰਗ ਕਾਰਨ ਬਣੇ ਮਾੜੇ ਹਾਲਾਤ ਦੇ ਮੱਦੇਨਜ਼ਰ ਸਿੱਖ ਭਾਈਚਾਰੇ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵੱਲੋਂ ਯੂਕਰੇਨ ਦੇ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਨਾਲ ਲੱਗਦੇ ਮੁਲਕਾਂ ਦੇ ਗੁਰੂ ਘਰਾਂ ਵਿਚ ਵੀ ਯੂਕਰੇਨ ਦੇ ਲੋਕਾਂ ਨੂੰ ਸ਼ਰਨ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਗੂਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਲੋਨੀਗੋ, ਇਟਲੀ ਦੀ ਸਮੂਹ ਸੰਗਤ ਦੇ ਸਹਿਯੋਗ ਸਦਕਾ ਯੂਕਰੇਨ ਤੇ ਰੂਸ ਦੀ ਜੰਗ ਕਾਰਨ ਬੇਘਰ ਹੋਏ ਲੋਕਾਂ ਲਈ ਖਾਣ-ਪੀਣ ਦੀਆਂ ਵਸਤਾਂ ਅਤੇ 600 ਯੂਰੋ ਦੀ ਮਾਲੀ ਮਦਦ ਭੇਜੀ ਗਈ। ਇਸ ਮੌਕੇ ਗੁਰੂ ਘਰ ਦੀ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਇਲਾਕੇ ਦੀ ਸੰਗਤ ਨੇ ਵੱਧ ਤੋ ਵੱਧ ਸਹਿਯੋਗ ਦੇਣ ਦਾ ਪ੍ਰਣ ਕੀਤਾ।



Most Read

2024-09-21 03:07:24