Breaking News >> News >> The Tribune


ਕੇਰਲ ’ਚ ਘਰ ਨੂੰ ਅੱਗ ਲੱਗੀ, ਪਰਿਵਾਰ ਦੇ ਪੰਜ ਜੀਆਂ ਦੀ ਮੌਤ


Link [2022-03-09 07:34:37]



ਵਰਕਲਾ (ਕੇਰਲ), 8 ਮਾਰਚ

ਵਰਕਲਾ ਦੇ ਦਲਵਾਪੁਰਮ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਨਾਲ ਬੱਚੇ ਸਣੇ ਪੰਜ ਜਣਿਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਅਜਿਹਾ ਜਾਪਦਾ ਹੈ ਕਿ ਅੱਗ ਅਚਾਨਕ ਲੱਗ ਗਈ ਸੀ। ਇਲੈਕਟ੍ਰਿਕ ਅਤੇ ਫੋਰੈਂਸਿਕ ਮਾਹਿਰਾਂ ਦੀ ਰਿਪੋਰਟ ਮਿਲਣ ਮਗਰੋਂ ਹੀ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਚੱਲ ਸਕੇਗਾ। ਦੋ ਮੰਜ਼ਿਲਾ ਮਕਾਨ ਦੇ ਵੱਖ-ਵੱਖ ਕਮਰਿਆਂ ਵਿੱਚੋਂ ਲਾਸ਼ਾਂ ਬਰਾਮਦ ਹੋਈਆਂ ਹਨ। ਪਰਿਵਾਰ ਦੇ ਇੱਕ ਹੋਰ ਮੈਂਬਰ ਨੂੰ ਨੇੜੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਥਾਨਕ ਲੋਕਾਂ ਮੁਤਾਬਕ, ਤੜਕੇ ਉਨ੍ਹਾਂ ਨੇ ਘਰ ਦੇ ਸਾਹਮਣੇ ਅੱਗ ਦੀਆਂ ਲਪਟਾਂ ਅਤੇ ਧੂੰਆ ਨਿਕਲਦਾ ਦੇਖਿਆ। ਉਨ੍ਹਾਂ ਨੇ ਪਰਿਵਾਰ ਵਾਲਿਆਂ ਨੂੰ ਆਵਾਜ਼ਾਂ ਮਾਰੀਆਂ, ਪਰ ਕੋਈ ਜਵਾਬ ਨਹੀਂ ਮਿਲਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਘਰ ਪਿਛਲਾ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋਏ। ਡੀਆਈਜੀ ਆਰ. ਨਿਸ਼ਾਂਤਿਨੀ ਨੇ ਘਰ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਕਮਰੇ ਅਤੇ ਗਰਾਊਂਡ ਫਲੋਰ ਪੂਰੀ ਤਰ੍ਹਾਂ ਸੜ ਚੁੱਕੇ ਹਨ। -ਪੀਟੀਆਈ



Most Read

2024-09-22 12:37:11