Economy >> The Tribune


ਵਧਦੀਆਂ ਕੀਮਤਾਂ ਕੰਟਰੋਲ ਕਰੇ ਕੇਂਦਰ: ਬਲਜਿੰਦਰ ਕੌਰ


Link [2022-03-12 16:20:50]



ਪੱਤਰ ਪ੍ਰੇਰਕ

ਤਲਵੰਡੀ ਸਾਬੋ, 9 ਮਾਰਚ

ਹਲਕਾ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਕਾਰਪੋਰੇਟਾਂ ਅਤੇ ਵਾਪਰੀਆਂ ਵੱਲੋਂ ਰੂਸ-ਯੂਕਰੇਨ ਜੰਗ ਦਾ ਬਹਾਨਾ ਲਾ ਕੇ ਆਏ ਦਿਨ ਵਸਤਾਂ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਕੰਟਰੋਲ ਕਰੇ ਤਾਂ ਜੋ ਪਹਿਲਾਂ ਹੀ ਅੰਤਾਂ ਦੀ ਮਹਿੰਗਾਈ ਵਿੱਚ ਪਿਸ ਰਹੀ ਆਮ ਜਨਤਾ ਆਪਣਾ ਢਿੱਡ ਭਰ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਰਹੀ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਨੂੰ ਲੁੱਟਣ ਲਈ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਵਪਾਰੀਆਂ ਦੀਆਂ ਲਗਾਮਾਂ ਖੁੱਲ੍ਹੀਆਂ ਛੱਡ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਰੋਨਾ ਦੀ ਆੜ ਹੇਠ ਅਤੇ ਹੁਣ ਜੰਗ ਦੇ ਬਹਾਨੇ ਕਾਰਪੋਰੇਟ ਘਰਾਣੇ ਅਤੇ ਵੱਡੇ ਵਪਾਰੀ ਆਪਣੀ ਮਰਜ਼ੀ ਨਾਲ ਨਿੱਤ ਵਰਤੋਂ ਦੀਆਂ ਵਸਤਾਂ ਵਿੱਚ ਕੀਮਤਾਂ ਵਧਾ ਰਹੇ ਹਨ।



Most Read

2024-09-20 03:02:18