Breaking News >> News >> The Tribune


ਦੇਸ਼ਮੁਖ ਖ਼ਿਲਾਫ਼ ਜਾਂਚ ਵਿੱਚ ਮੁੰਬਈ ਪੁਲੀਸ ਕਮਿਸ਼ਨਰ ਤੋਂ ਪੁੱਛਗਿੱਛ


Link [2022-03-13 05:14:03]



ਨਵੀਂ ਦਿੱਲੀ: ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਜਾਂਚ ਦੇ ਸਿਲਸਿਲੇ ਵਿੱਚ ਮੁੰਬਈ ਪੁਲੀਸ ਕਮਿਸ਼ਨਰ ਸੰਜੇ ਪਾਂਡੇ ਤੋਂ ਪੁੱਛਗਿੱਛ ਕੀਤੀ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਂਡੇ 'ਤੇ ਮੁੰਬਈ ਮੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਨੂੰ ਦੇਸ਼ਮੁਖ ਖ਼ਿਲਾਫ਼ ਆਪਣੀ ਸ਼ਿਕਾਇਤ ਵਾਪਸ ਲੈਣ ਲਈ ਪ੍ਰਭਾਵਿਤ ਕਰਨ ਦਾ ਦੋਸ਼ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਕੋਲੋਂ ਲਗਪਗ ਛੇ ਘੰਟੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਬੰਬੇ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਏਜੰਸੀ ਨੇ ਦੇਸ਼ਮੁਖ ਅਤੇ ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਊਧਵ ਠਾਕਰੇ ਨੂੰ ਲਿਖੇ ਪੱਤਰ ਵਿੱਚ ਪਰਮਬੀਰ ਨੇ ਦੋਸ਼ ਲਾਇਆ ਸੀ ਕਿ ਦੇਸ਼ਮੁਖ ਨੇ ਕਥਿਤ ਅੰਟੀਲੀਆ ਸੁਰੱਖਿਆ ਉਲੰਘਣਾ ਮਾਮਲੇ ਵਿੱਚ ਮੁੰਬਈ ਪੁਲੀਸ ਦੇ ਬਰਾਖ਼ਸਤ ਅਧਿਕਾਰੀ ਸਚਿਨ ਵਾਜ਼ੇ ਨੂੰ ਸੌ ਕਰੋੜ ਤੋਂ ਵੱਧ ਦੀ ਉਗਰਾਹੀ ਕਰਨ ਲਈ ਕਿਹਾ ਸੀ। -ਪੀਟੀਆਈ



Most Read

2024-09-22 10:40:16