Breaking News >> News >> The Tribune


ਮਨੀਪੁਰ: ਜਨਤਾ ਦਲ (ਯੂ) ਦੇ ਵਿਧਾਇਕਾਂ ਵੱਲੋਂ ਭਾਜਪਾ ਨੂੰ ਹਮਾਇਤ


Link [2022-03-13 05:14:03]



ਨਵੀਂ ਦਿੱਲੀ, 12 ਮਾਰਚ

ਮਨੀਪੁਰ 'ਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਛੇ ਸੀਟਾਂ ਜਿੱਤਣ ਵਾਲੀ ਪਾਰਟੀ ਜਨਤਾ ਦਲ (ਯੂਨਾਈਟਿਡ) ਨੇ ਅੱਜ ਸਰਕਾਰ ਦੇ ਗਠਨ ਲਈ ਭਾਜਪਾ ਨੂੰ ਹਮਾਇਤ ਦਿੱਤੀ ਹੈ। ਹਾਲਾਂਕਿ ਚੋਣਾਂ 'ਚ ਭਾਜਪਾ ਨੇ ਬਹੁਮਤ ਲਈ ਜ਼ਰੂਰੀ ਸੀਟਾਂ ਹਾਸਲ ਕੀਤੀਆਂ ਹੋਈਆਂ ਹਨ ਤੇ ਉਹ ਸਰਕਾਰ ਬਣਾਉਣ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੇ ਇਕ ਬਿਆਨ 'ਚ ਕਿਹਾ, 'ਮਨੀਪੁਰ ਦੀ ਜਨਤਾ ਦੀ ਹਿੱਤ 'ਚ ਜਨਤਾ ਦਲ (ਯੂ) ਨੇ ਸਰਕਾਰ ਦੇ ਗਠਨ ਲਈ ਭਾਜਪਾ ਨੂੰ ਹਮਾਇਤ ਦੇਣ ਦਾ ਫ਼ੈਸਲਾ ਕੀਤਾ ਹੈ।' ਬਿਆਨ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਨੂੰ ਲੋਕਾਂ ਵੱਲੋਂ ਮਿਲੇ ਫਤਵੇ ਦਾ ਸਨਮਾਨ ਕਰਨ ਅਤੇ ਲੋਕਾਂ ਦੀਆਂ ਉਮੀਦਾਂ ਤੇ ਆਸਾਂ ਪੂਰੀਆਂ ਕਰਨ ਦੀ ਅਪੀਲ ਕਰਦੀ ਹੈ। ਪਾਰਟੀ ਨੇ ਕਿਹਾ ਕਿ ਛੇ ਨਵੇਂ ਚੁਣੇ ਵਿਧਾਇਕਾਂ ਨੇ ਕੇ. ਜੈਕਿਸ਼ਨ ਸਿੰਘ ਨੂੰ ਆਪਣਾ ਨੇਤਾ ਚੁਣਿਆ ਹੈ। -ਪੀਟੀਆਈ



Most Read

2024-09-22 10:38:11