Breaking News >> News >> The Tribune


ਹਵਾਬਾਜ਼ੀ ਮੰਤਰਾਲੇ ਨੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਦੇ ਡਿਊਟੀ ਦੌਰਾਨ ਕਿਰਪਾਨ ਪਾਉਣ ’ਤੇ ਲਾਈ ਰੋਕ ਹਟਾਈ


Link [2022-03-14 15:37:27]



ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ -14 ਮਾਰਚ

ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਦੇਸ਼ ਦੇ ਹਵਾਈ ਅੱਡਿਆਂ 'ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਡਿਊਟੀ ਸਮੇਂ ਕਿਰਪਾਨ ਪਹਿਨਣ 'ਤੇ ਲਾਈ ਰੋਕ ਨੂੰ ਹਟਾ ਦਿੱਤਾ ਹੈ। ਇਸ ਸਬੰਧੀ ਲੋੜੀਂਦੇ ਹੁਕਮ ਕੇਂਦਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਦੇ ਡਾਇਰੈਕਟਰ ਜਨਰਲ ਜੇ ਪ੍ਰਸਾਦ ਵੱਲੋਂ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਅੰਮ੍ਰਿਤਧਾਰੀ ਕਰਮਚਾਰੀਆਂ 'ਤੇ ਡਿਊਟੀ ਸਮੇਂ ਕਿਰਪਾਨ ਪਹਿਨਣ 'ਤੇ ਰੋਕ ਲਾ ਦਿੱਤੀ ਗਈ ਸੀ। ਇਸ ਦਾ ਸ਼੍ਰੋਮਣੀ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ । ਸਿੱਖ ਸੰਸਥਾ ਨੇ ਇਸ ਨੂੰ ਦੇਸ਼ ਵਿੱਚ ਹੀ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਆਦੇਸ਼ ਖ਼ਿਲਾਫ਼ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਇਕ ਪੱਤਰ ਵੀ ਭੇਜਿਆ ਸੀ।



Most Read

2024-09-22 08:45:20