Breaking News >> News >> The Tribune


ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸ਼ੁਰੂ


Link [2022-03-14 15:37:27]



ਨਵੀਂ ਦਿੱਲੀ, 14 ਮਾਰਚ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਪ੍ਰਗਤੀ ਦੀ ਸਮੀਖਿਆ ਅਤੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚੇ(ਐਸਕੇਐਮ) ਦੀ ਇਕ ਦਿਨਾਂ ਮੀਟਿੰਗ ਸੋਮਵਾਰ ਨੂੰ ਦਿੱਲੀ ਵਿੱਚ ਸ਼ੁੁਰੂ ਹੋ ਗਈ ਹੈ। ਇਨ੍ਹਾਂ ਵਾਅਦਿਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਤੈਅ ਕਰਨ ਬਾਰੇ ਸਮਿਤੀ ਦਾ ਗਠਨ ਕਰਨਾ ਵੀ ਸ਼ਾਮਲ ਹੈ। ਇਹ ਮੀਟਿੰਗ ਦੀਨਦਿਆਲ ਉਪਾਧਿਆਏ ਮਾਰਗ 'ਤੇ ਗਾਂਧੀ ਪੀਸ ਫਾਉੂਂਡੇਸ਼ਨ ਵਿੱਚ ਹੋ ਰਹੀ ਹੈ, ਜੋ ਸ਼ਾਮ ਪੰਜ ਵਜੇ ਤਕ ਚੱਲੇਗੀ। ਐਸਕੇਐਮ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਇਕ ਸਾਲ ਚੱਲੇ ਲੰਮੇ ਅੰਦੋਲਨ ਦੀ ਅਗਵਾਈ ਕੀਤੀ ਸੀ ਅਤੇ ਉਸ ਨੇ ਬੀਤੇ ਵਰ੍ਹੇ 9 ਦਸੰਬਰ ਨੂੰ ਸਰਕਾਰ ਵੱਲੋਂ ਵਿਵਾਦਤ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਦੀਆਂ ਛੇ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਦਿੱਤੇ ਜਾਣ ਬਾਅਦ ਅੰਦੋਲਨ ਵਾਪਸ ਲੈ ਲਿਆ ਸੀ।

ਮੋਰਚੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੀਟਿੰਗ ਦਾ ਏਜੰਡਾ ਸਰਕਾਰ ਵੱਲੋਂ 9 ਦਸੰਬਰ 2021 ਨੂੰ ਦਿੱਤੇ ਗਏ ਭਰੋਸਾ ਪੱਤਰ, ਘੱਟੋ ਘੱਟ ਸਮਰਥਨ ਮੁੱਲ 'ਤੇ ਕੌਮੀ ਨੀਤੀ ਅਤੇ ਲਖੀਮਪੁਰ ਖੀਰੀ ਮਾਮਲੇ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਲਈ ਯਾਦਗਾਰ ਬਣਾਉਣ ਦੀ ਯੋਜਨਾ 'ਤੇ ਵੀ ਮੀਟਿੰਗ ਦੌਰਾਨ ਚਰਚਾ ਕੀਤੀ ਜਾਵੇਗੀ। -ਏਜੰਸੀ



Most Read

2024-09-22 10:40:51