World >> The Tribune


ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਿਵਲ ਹਸਪਤਾਲ ’ਚ ਮਾਰਿਆ ਛਾਪਾ, ਕਈ ਡਾਕਟਰ ਮਿਲੇ ਗੈਰ ਹਾਜ਼ਰ


Link [2022-03-14 15:37:29]



ਪਰਮਜੀਤ ਸਿੰਘ

ਫਾਜ਼ਿਲਕਾ, 14 ਮਾਰਚ

ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸੋਮਵਾਰ ਨੂੰ ਸਿਵਲ ਹਸਪਤਾਲ 'ਚ ਛਾਪਾ ਮਾਰਿਆ। ਇਸ ਦੌਰਾਨ ਕਈ ਡਾਕਟਰ ਗੈਰ ਹਾਜ਼ਰ ਮਿਲੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦੇ ਕੇ ਪੰਜਾਬ 'ਚ 'ਆਪ' ਦੀ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਜਦ ਉਨ੍ਹਾਂ ਨੇ ਸਿਵਲ ਹਸਪਤਾਲ ਦੀ ਚੈਕਿੰਗ ਕੀਤੀ ਤਾਂ ਕਈ ਡਾਕਟਰ ਅਤੇ ਹੋਰ ਸਟਾਫ਼ ਗੈਰ ਹਾਜ਼ਰ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੱਜ ਅਸੀਂ ਹਸਪਤਾਲ ਦੇ ਸਟਾਫ਼ ਨੂੰ ਸਮੇਂ ਸਿਰ ਹਸਪਤਾਲ 'ਚ ਆਉਣ ਅਤੇ ਸਹੀ ਢੰਗ ਨਾਲ ਆਪਣੀ ਡਿਊਟੀ ਕਰਨ ਦੀ ਅਪੀਲ ਕਰਕੇ ਜਾ ਰਹੇ ਹਾਂ ਅਤੇ ਆਉਣ ਵਾਲੇ ਸਮੇਂ 'ਚ ਜੇਕਰ ਕੋਈ ਡਾਕਟਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਜਾਂ ਲੇਟ ਆਉਂਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।



Most Read

2024-09-20 23:28:43