Breaking News >> News >> The Tribune


ਸਰਪੰਚ ਦੀ ਹੱਤਿਆ ਮਾਮਲੇ ’ਚ ਤਿੰਨ ਦਹਿਸ਼ਤਗਰਦ ਗ੍ਰਿਫ਼ਤਾਰ


Link [2022-03-15 06:34:00]



ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸਰਪੰਚ ਦੀ ਹੱਤਿਆ ਵਿੱਚ ਸ਼ਾਮਲ ਹਿਜ਼ਬੁਲ ਮੁਜਾਹਿਦੀਨ ਦੇ ਤਿੰਨ ਦਹਿਸ਼ਤਗਰਦਾਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਅਤਿਵਾਦੀਆਂ ਨੇ ਸਰਪੰਚ ਸ਼ਬੀਰ ਅਹਿਮਦ ਮੀਰ ਦੀ ਕੁਲਗਾਮ ਦੇ ਅਦੌਰਾ ਵਿੱਚ ਉਸ ਦੀ ਰਿਹਾਇਸ਼ ਨੇੜੇ ਸ਼ੁੱਕਰਵਾਰ ਰਾਤ ਨੂੰ ਹੱਤਿਆ ਕਰ ਦਿੱਤੀ ਸੀ। ਆਈਜੀਪੀ ਕਸ਼ਮੀਰ ਵਿਜੈ ਕੁਮਾਰ ਨੇ ਟਵਿੱਟਰ 'ਤੇ ਕਿਹਾ, ''ਕੁਲਗਾਮ ਪੁਲੀਸ ਨੇ ਹਾਲ ਹੀ ਵਿੱਚ ਸਰਪੰਚ ਸ਼ਬੀਰ ਅਹਿਮਦ ਮੀਰ ਦੀ ਹੱਤਿਆ ਵਿੱਚ ਸ਼ਾਮਲ ਅਤਿਵਾਦੀ ਜਥੇਬੰਦੀ ਹਿਜ਼ਬੁਲ ਮੁਜਾਹਿਦੀਨ ਦੇ ਢਾਂਚੇ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਇਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਤਿੰਨ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।" -ਪੀਟੀਆਈ



Most Read

2024-09-22 08:45:55