World >> The Tribune


ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਕਰੋਨਾ ਪਾਜ਼ੇਟਿਵ


Link [2022-03-15 06:34:01]



ਵਾਸ਼ਿੰਗਟਨ, 14 ਮਾਰਚ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ (60) ਨੇ ਦੱਸਿਆ ਕਿ ਉਹ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੇ ਦੇਸ਼ ਵਿੱਚ ਕਰੋਨਾ ਲਾਗ ਘਟਣ ਦੇ ਬਾਵਜੂਦ ਸਾਰੇ ਅਮਰੀਕੀਆਂ ਨੂੰ ਟੀਕਾਕਰਨ ਜ਼ਰੂਰ ਕਰਵਾਉਣ ਦੀ ਅਪੀਲ ਕੀਤੀ ਹੈ। ਓਬਾਮਾ ਨੇ ਐਤਵਾਰ ਨੂੰ ਟਵੀਟ ਕੀਤਾ, ''ਮੇਰੇ ਕਰੋਨਾ ਪਾਜ਼ੇਟਿਵ ਹੋਣ ਦੀ ਹੁਣੇ ਹੀ ਪੁਸ਼ਟੀ ਹੋਈ ਹੈ।'' ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਖਾਤੇ 'ਤੇ ਕਿਹਾ, ''ਦੋ ਦਿਨਾਂ ਤੋਂ ਮੇਰੇ ਗਲੇ 'ਚ ਖਰਾਸ਼ ਸੀ, ਪਰ ਹੁਣ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।'' ਓਬਾਮਾ ਨੇ ਇਹ ਵੀ ਕਿਹਾ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। -ਪੀਟੀਆਈ

ਮੋਦੀ ਨੇ ਓਬਾਮਾ ਦੇ ਕਰੋਨਾ ਤੋਂ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾਵਾਇਰਸ ਤੋਂ ਪੀੜਤ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਅੱਜ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਓਬਾਮਾ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਵੀਰਵਾਰ ਨੂੰ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ''ਕਰੋਨਾ ਤੋਂ ਜਲਦ ਸਿਹਤਯਾਬ ਹੋਣ ਲਈ ਮੈਂ ਬਰਾਕ ਓਬਾਮਾ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ।'' ਓਬਾਮਾ ਨੇ ਕਿਹਾ ਸੀ, ''ਮੈਨੂੰ ਕਰੋਨਾ ਹੋਣ ਦੀ ਹਾਲ ਹੀ ਵਿੱਚ ਪੁਸ਼ਟੀ ਹੋਈ ਹੈ। ਪਿਛਲੇ ਲਗਪਗ ਦੋ ਦਿਨਾਂ ਤੋਂ ਮੇਰੇ ਗਲੇ ਵਿੱਚ ਖਰਾਸ਼ ਸੀ, ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ।'' ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ। -ਪੀਟੀਆਈ



Most Read

2024-09-20 23:38:39