Breaking News >> News >> The Tribune


ਪੁਲਵਾਮਾ ਵਿੱਚ ਮੁਕਾਬਲੇ ਦੌਰਾਨ ਅਤਿਵਾਦੀ ਹਲਾਕ


Link [2022-03-16 05:34:18]



ਸ੍ਰੀਨਗਰ: ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ। ਹਾਲਾਂਕਿ ਅਤਿਵਾਦੀ ਅਤੇ ਉਹ ਕਿਹੜੀ ਜਥੇਬੰਦੀ ਨਾਲ ਜੁੜਿਆ ਸੀ, ਇਸ ਦਾ ਪਤਾ ਨਹੀਂ ਚੱਲ ਸਕਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਵਾਂਤੀਪੋਰਾ ਦੇ ਚਾਰਸੂ ਇਲਾਕੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਪੱਕੀ ਸੂਚਨਾ ਮਿਲੀ ਸੀ। ਸੁਰੱਖਿਆ ਬਲਾਂ ਨੇ ਫੌਰੀ ਹਰਕਤ ਵਿੱਚ ਆਉਂਦਿਆਂ ਇਸ ਖੇਤਰ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀ ਚਲਾ ਦਿੱਤੀ। ਇਸ ਜਵਾਬੀ ਕਾਰਵਾਈ ਵਿੱਚ ਇੱਕ ਅਤਿਵਾਦੀ ਮਾਰਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀ ਦੀ ਪਛਾਣ ਅਤੇ ਉਸ ਨਾਲ ਸਬੰਧਿਤ ਜਥੇਬੰਦੀ ਦਾ ਪਤਾ ਲਗਾਇਆ ਜਾ ਰਿਹਾ ਹੈ। -ਪੀਟੀਆਈ



Most Read

2024-09-22 08:45:04