Breaking News >> News >> The Tribune


ਕੇਜਰੀਵਾਲ ਦੇ ਖਾਲਿਸਤਾਨੀਆਂ ਨਾਲ ਸਬੰਧਾਂ ਦੀ ਜਾਂਚ ਮੰਗਦੀ ਪਟੀਸ਼ਨ ਖਾਰਜ


Link [2022-03-16 05:34:18]



ਨਵੀਂ ਦਿੱਲੀ: 'ਆਪ' ਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਪਟੀਸ਼ਨ ਜਿਸ ਵਿਚ ਇਨ੍ਹਾਂ ਦੇ ਖਾਲਿਸਤਾਨੀ ਵੱਖਵਾਦੀਆਂ ਨਾਲ ਸਬੰਧਾਂ ਦੀ ਜਾਂਚ ਮੰਗੀ ਗਈ ਸੀ, ਨੂੰ ਦਿੱਲੀ ਹਾਈ ਕੋਰਟ ਨੇ ਅੱਜ ਖਾਰਜ ਕਰ ਦਿੱਤਾ। ਇਹ ਪਟੀਸ਼ਨ ਕਾਂਗਰਸ ਆਗੂ ਵੱਲੋਂ ਦਾਇਰ ਕੀਤੀ ਗਈ ਸੀ ਤੇ ਅਦਾਲਤ ਨੇ ਇਸ ਨੂੰ 'ਮੂਰਖਤਾਪੂਰਨ' ਕਰਾਰ ਦਿੱਤਾ। ਚੀਫ ਜਸਟਿਸ ਵਿਪਿਨ ਸਾਂਘੀ ਤੇ ਜਸਟਿਸ ਨਵੀਨ ਚਾਵਲਾ ਨੇ ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ ਕਿ ਉਹ ਅਜਿਹੀਆਂ ਪਟੀਸ਼ਨਾਂ ਫਾਈਲ ਨਾ ਕਰਨ। ਇਸ ਪਟੀਸ਼ਨ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸੇ ਤਰ੍ਹਾਂ ਦੇ ਦੋਸ਼ਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ। -ਪੀਟੀਆਈ



Most Read

2024-09-22 08:40:35