Breaking News >> News >> The Tribune


ਸੋਨੀਆਂ ਗਾਂਧੀ ਵੱਲੋਂ ਪੰਜਾਬ ਤੋਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਪਾਰਟੀ ਦੀ ਹਾਰ ’ਤੇ ਚਰਚਾ


Link [2022-03-16 21:15:44]



ਨਵੀਂ ਦਿੱਲੀ, 16 ਮਾਰਚ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਤੋਂ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਕੇ ਹਾਲੀਆ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਨਿਰਾਸ਼ਾਜਨਕ ਹਾਰ ਸਬੰਧੀ ਉਨ੍ਹਾਂ ਦੇ ਵਿਚਾਰ ਪੁੱਛੇ ਹਨ। ਸੂਤਰਾਂ ਮੁਤਾਬਕ ਸੰਸਦ ਮੈਂਬਰਾਂ ਨੇੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅੰਦਰੂਨੀ ਲੜਾਈ ਅਤੇ ਅਨੁਸ਼ਾਸਨਹੀਣਤਾ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਦਾ ਕਾਰਨ ਬਣੇ ਹਨ ਅਤੇ ਇਨ੍ਹਾਂ ਦਾ ਛੇਤੀ ਤੋਂ ਛੇਤੀ ਹੱਲ ਲੱਭਣਾ ਚਾਹੀਦਾ ਹੈ। ਸ੍ਰੀਮਤੀ ਗਾਂਧੀ ਨੇ ਸੰਸਦ ਮੈਂਬਰਾਂ ਦੇ ਵਿਚਾਰ ਸੁਣੇ ਤੇ ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸਵੀਕਾਰ ਕੀਤਾ ਹੈ ਕਿ ਸੂਬੇ ਵਿੱਚ ਕੁਝ ਗਲਤੀਆਂ ਹੋਈਆਂ ਹਨ, ਜਿੱਥੇ ਪਾਰਟੀ ਹੱਥੋਂ ਸੱਤਾ ਖੁੱਸ ਕੇ ਆਮ ਆਦਮੀ ਪਾਰਟੀ ਕੋਲ ਚਲੀ ਗਈ ਹੈ। ਇੱਥੇ ਪਾਰਲੀਮੈਂਟ ਕੰਪਲੈਕਸ ਵਿੱਚ ਹੋਈ ਮੀਟਿੰਗ ਵਿੱਚ ਸੰਸਦ ਮੈਂਬਰ ਪ੍ਰਨੀਤ ਕੌਰ, ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਸ਼ਮਸ਼ੇਰ ਸਿੰਘ ਦੂਲੋ, ਗੁਰਜੀਤ ਸਿੰਘ ਔਜਲਾ, ਸੰਤੋਖ ਸਿੰਘ ਚੌਧਰੀ ਅਤੇ ਅਮਰ ਸਿੰਘ ਸ਼ਾਮਲ ਸਨ। ਜਦਕਿ ਮੁਹੰਮਦ ਸਦੀਕ ਅਤੇ ਅੰਬਿਕਾ ਸੋਨੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ। ਸੂਤਰਾਂ ਨੇ ਦੱਸਿਆ ਕਿ ਸੰਸਦ ਮੈਂਬਰਾਂ ਵੱਲੋਂ ਸੋਨੀਆ ਗਾਂਧੀ ਨੂੰ ਕਿਹਾ ਗਿਆ ਕਿ ਪਾਰਟੀ ਇੱਕਜੁਟ ਰਹਿਣੀ ਜ਼ਰੂਰੀ ਹੈ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਇੱਕ ਨੂੰ ਨਾਲ ਜੋੜਨਾ ਚਾਹੀਦਾ ਹੈ। ਸੂਤਰਾਂ ਮੁਤਾਬਕ ਕੁਝ ਸੰਸਦ ਮੈਂਬਰਾਂ ਵੱਲੋਂ ਪਾਰਟੀ ਦੀ ਹਾਰ ਦਾ ਠੀਕਰਾ ਸੂਬਾਈ ਲੀਡਰਸ਼ਿਪ, ਜਿਸ ਵਿੱਚ ਨਵਜੋਤ ਸਿੰਘ ਸਿੱਧੂ, ਹਰੀਸ਼ ਰਾਵਤ, ਹਰੀਸ਼ ਚੌਧਰੀ ਅਤੇ ਸੁਨੀਲ ਜਾਖੜ ਸ਼ਾਮਲ ਹਨ, ਸਿੰਘ ਭੰਨਿਆ ਗਿਆ ਹੈ। ਜ਼ਿਕਰਯੋਗ ਹੈ ਕਾਂਗਰਸ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਵਿੱਚੋਂ ਸਿਰਫ 18 ਹੀ ਜਿੱਤ ਸਕੀ ਹੈ। -ਪੀਟੀਆਈ

ਗੁਰਜੀਤ ਸਿੰਘ ਔਜਲਾ ਸ਼ਮਸ਼ੇਰ ਸਿੰਘ ਦੂਲੋ ਮਨੀਸ਼ ਤਿਵਾੜੀ

Most Read

2024-09-22 06:37:22