Breaking News >> News >> The Tribune


ਮੋਦੀ ਵੱਲੋਂ ਦੱਖਣੀ ਕੋਰੀਆ ਦੇ ਮਨੋਨੀਤ ਰਾਸ਼ਟਰਪਤੀ ਨਾਲ ਗੱਲਬਾਤ


Link [2022-03-18 06:54:43]



ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਖਣੀ ਕੋਰੀਆ ਦੇ ਮਨੋਨੀਤ ਰਾਸ਼ਟਰਪਤੀ ਯੂਨ ਸੁਕ-ਯਿਓਲ ਨਾਲ ਫੋਨ 'ਤੇ ਗੱਲਬਾਤ ਕੀਤੀ। ਦੋਵੇਂ ਆਗੂਆਂ ਨੇ ਮੌਜੂਦਾ ਆਲਮੀ ਘਟਨਾਕ੍ਰਮ ਦੇ ਸੰਦਰਭ 'ਚ ਭਾਰਤ ਅਤੇ ਕੋਰੀਆ ਵਿਚਕਾਰ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਸਹਿਮਤੀ ਪ੍ਰਗਟਾਈ। ਸ੍ਰੀ ਮੋਦੀ ਨੇ ਯੂਨ ਨੂੰ ਰਾਸ਼ਟਰਪਤੀ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ 'ਚ ਕਿਹਾ ਕਿ ਦੋਵੇਂ ਆਗੂਆਂ ਨੇ ਦੁਵੱਲੇ ਸਹਿਯੋਗ ਵਾਲੇ ਵੱਖ ਵੱਖ ਖੇਤਰਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਰਲ ਕੇ ਕੰਮ ਕਰਨ 'ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਭਾਰਤ ਅਤੇ ਦੱਖਣੀ ਕੋਰੀਆ ਵਿਚਕਾਰ ਕੂਟਨੀਤਕ ਸਬੰਧਾਂ ਦੇ 50 ਵਰ੍ਹੇ ਮੁਕੰਮਲ ਹੋਣ 'ਤੇ ਅਗਲੇ ਵਰ੍ਹੇ ਸਾਂਝੇ ਤੌਰ 'ਤੇ ਜਸ਼ਨ ਮਨਾਉਣ ਦੀ ਇੱਛਾ ਵੀ ਜ਼ਾਹਰ ਕੀਤੀ ਹੈ। -ਪੀਟੀਆਈ



Most Read

2024-09-22 06:37:47