Breaking News >> News >> The Tribune


ਈਡੀ ਵੱਲੋਂ ਅਭਿਸ਼ੇਕ ਬੈਨਰਜੀ ਅਤੇ ਉਸ ਦੀ ਪਤਨੀ ਨੂੰ ਨਵੇਂ ਸੰਮਨ ਜਾਰੀ


Link [2022-03-18 06:54:43]



ਨਵੀਂ ਦਿੱਲੀ, 17 ਮਾਰਚ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੱਛਮੀ ਬੰਗਾਲ ਵਿੱਚ ਕਥਿਤ ਕੋਲਾ ਘੁਟਾਲੇ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਅਤੇ ਉਨ੍ਹਾਂ ਦੀ ਪਤਨੀ ਨੂੰ ਨਵੇਂ ਸੰਮਨ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਅਭਿਸ਼ੇਕ ਬੈਨਰਜੀ ਅਤੇ ਉਨ੍ਹਾਂ ਪਤਨੀ ਰੁਜਿਰਾ ਬੈਨਰਜੀ ਨੂੰ ਅਗਲੇ ਹਫ਼ਤੇ ਇੱਥੇ ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਣ ਲਈ ਆਖਿਆ ਗਿਆ ਹੈ। ਅਭਿਸ਼ੇਕ ਬੈਨਰਜੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਤ੍ਰਿਣਮੂਲ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਹਨ। ਅਭਿਸ਼ੇਕ ਨੂੰ 21 ਮਾਰਚ ਜਦਕਿ ਉਨ੍ਹਾਂ ਨੂੰ ਪਤਨੀ ਨੂੰ 22 ਮਾਰਚ ਨੂੰ ਪੇਸ਼ ਹੋਣ ਲਈ ਆਖਿਆ ਗਿਆ ਹੈ। -ਪੀਟੀਆਈ



Most Read

2024-09-22 06:28:11