Breaking News >> News >> The Tribune


ਦਿੱਲੀ ਵਾਂਗ ਪੰਜਾਬ ’ਚੋਂ ਵੀ ਭ੍ਰਿਸ਼ਟਾਚਾਰ ਖਤਮ ਕਰਾਂਗੇ: ਕੇਜਰੀਵਾਲ


Link [2022-03-18 06:54:43]



ਮਨਧੀਰ ਸਿੰਘ ਦਿਓਲਨਵੀਂ ਦਿੱਲੀ, 17 ਮਾਰਚ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੌਮੀ ਰਾਜਧਾਨੀ 'ਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕੀਤਾ ਹੈ ਅਤੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਤੇ ਉਨ੍ਹਾਂ ਦੇ ਮੰਤਰੀ ਹੁਣ ਪੰਜਾਬ 'ਚ ਇਮਾਨਦਾਰੀ ਨਾਲ ਸਰਕਾਰ ਚਲਾਉਣਗੇ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਇੱਕ ਵਟਸਐੱਪ ਨੰਬਰ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ ਦਾ ਸਵਾਗਤ ਕੀਤਾ।

ਕੇਜਰੀਵਾਲ ਨੇ ਆਨਲਾਈਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ, 'ਅਗਲੀ ਵਾਰ ਜੇਕਰ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਤਾਂ ਇਨਕਾਰ ਨਾ ਕਰਨਾ। ਆਪਣਾ ਮੋਬਾਈਲ ਫੋਨ ਕੱਢੋ ਅਤੇ ਇਸ ਨੂੰ ਰਿਕਾਰਡ ਕਰਕੇ ਉਸ ਨੰਬਰ 'ਤੇ ਭੇਜ ਦਿਓ ਜੋ ਜਾਰੀ ਕੀਤਾ ਜਾਵੇਗਾ। ਇਹ ਉਨ੍ਹਾਂ (ਮਾਨ) ਦਾ ਨਿੱਜੀ ਵੱਟਸਐਪ ਨੰਬਰ ਹੋਵੇਗਾ। ਅਸੀਂ ਉਸ ਅਧਿਕਾਰੀ ਖ਼ਿਲਾਫ਼ ਸਖਤ ਕਾਰਵਾਈ ਕਰਾਂਗੇ।' ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਿੱਲੀ 49 ਦਿਨ ਵਾਲੀ ਆਪਣੀ ਪਹਿਲੀ ਸਰਕਾਰ ਦੌਰਾਨ ਇਸੇ ਤਰ੍ਹਾਂ ਦਾ ਕਦਮ ਚੁੱਕਿਆ ਸੀ। ਉਨ੍ਹਾਂ ਕਿਹਾ, 'ਜਦੋਂ ਮੈਂ ਪਹਿਲੀ ਵਾਰ ਸਰਕਾਰ ਬਣਾਈ ਸੀ ਤਾਂ ਮੈਂ ਇੱਕ ਵਟਸਐਪ ਨੰਬਰ ਜਾਰੀ ਕੀਤਾ ਸੀ ਅਤੇ ਉਨ੍ਹਾਂ 49 ਦਿਨਾਂ ਅੰਦਰ ਅਸੀਂ 30-32 ਅਧਿਕਾਰੀਆਂ ਨੂੰ ਜੇਲ੍ਹ ਭੇਜ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਸੀ। ਆਮ ਆਦਮੀ ਪਾਰਟੀ ਅਜਿਹੀ ਪਾਰਟੀ ਹੈ ਜੋ ਇੱਕ ਇਮਾਨਦਾਰ ਸਰਕਾਰ ਚਲਾ ਰਹੀ ਹੈ।



Most Read

2024-09-22 06:37:45