Breaking News >> News >> The Tribune


ਭਾਜਪਾ ਦੇਸ਼ ਨੂੰ ਇੱਕ ਹੋਰ ਵੰਡ ਵੱਲ ਲਿਜਾ ਰਹੀ: ਮਹਿਬੂਬਾ


Link [2022-03-21 04:34:01]



ਜੰਮੂ, 20 ਮਾਰਚ

ਪੀਪਲਜ਼ ਡੈਮੋਕਰੈਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਲੋਕਾਂ ਵਿੱਚ ਧਰਮ ਦੇ ਆਧਾਰ 'ਤੇ ਵੰਡੀਆਂ ਪਾ ਕੇ ਦੇਸ਼ ਨੂੰ ਇੱਕ ਹੋਰ ਵੰਡ ਵੱਲ ਲਿਜਾ ਰਹੀ ਹੈ। ਮਹਿਬੂਬਾ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੀ ਉਨ੍ਹਾਂ ਦੀ ਧਰਮ ਨਿਰਪੱਖਤਾ ਨੂੰ ਲੈ ਕੇ ਭਰੋਸੇਯੋਗਤਾ ਅਤੇ ਭਾਰਤ ਨੂੰ ਵਿਕਾਸ ਤੇ ਖੁਸ਼ਹਾਲੀ ਦੀ ਰਾਹ 'ਤੇ ਲਿਜਾਣ ਦੀ ਸ਼ਲਾਘਾ ਕੀਤੀ। ਆਰਐੱਸਪੁਰਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਹਿਬੂਬਾ ਨੇ ਕਿਹਾ, 'ਜਿਨਾਹ (ਪਾਕਿਸਤਾਨ ਦੇ ਬਾਨੀ ਮੁਹੰਮਦ ਅਲੀ ਜਿਨਾਹ) ਨੇ ਇਤਿਹਾਸ 'ਚ ਦੇਸ਼ ਦੀ ਵੰਡ ਕੀਤੀ ਪਰ ਅੱਜ ਇੱਕ ਵਾਰ ਫਿਰ ਦੇਸ਼ ਨੂੰ ਫਿਰਕੂ ਆਧਾਰ 'ਤੇ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਲੋਕ ਇੱਕ ਹੋਰ ਵੰਡ ਚਾਹੁੰਦੇ ਹਨ।'' -ਪੀਟੀਆਈ



Most Read

2024-09-22 04:58:45