World >> The Tribune


ਇਮਰਾਨ ਵੱਲੋਂ ਭਾਰਤੀ ਵਿਦੇਸ਼ ਨੀਤੀ ਦੀ ਸ਼ਲਾਘਾ


Link [2022-03-21 12:35:35]



ਇਸਲਾਮਾਬਾਦ, 20 ਮਾਰਚ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਭਾਰਤ ਦੀ 'ਆਜ਼ਾਦ ਵਿਦੇਸ਼ ਨੀਤੀ' ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਭਾਰਤ ਨੇ ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਕੀਤੀ ਹੈ। ਖੈਬਰ ਪਖਤੂਨਖਵਾ ਸੂਬੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਇਮਰਾਨ ਖਾਨ ਨੇ ਕਿਹਾ ਕਿ ਉਹ ਗੁਆਂਢੀ ਮੁਲਕ ਦੀ ਸ਼ਲਾਘਾ ਕਰਨਗੇ ਕਿਉਂਕਿ ਉਨ੍ਹਾਂ ਕੋਲ ਆਪਣੀ ਇੱਕ ਆਜ਼ਾਦ ਵਿਦੇਸ਼ ਨੀਤੀ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਕੁਆਡ ਸਮੂਹ ਦਾ ਹਿੱਸਾ ਹੈ ਅਤੇ ਉਸ ਨੇ ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਕੀਤੀ ਹੈ। ਸੰਸਦ 'ਚ ਅਗਲੇ ਦਿਨਾਂ ਵਿੱਚ ਪੇਸ਼ ਹੋਣ ਵਾਲੇ ਬੇਭਰੋਸਗੀ ਮਤੇ ਬਾਰੇ ਉਨ੍ਹਾਂ ਕਿਹਾ ਕਿ ਉਹ ਨਾ ਕਿਸੇ ਅੱਗੇ ਝੁਕੇ ਹਨ ਤੇ ਨਾ ਆਪਣੇ ਦੇਸ਼ ਨੂੰ ਕਿਸੇ ਅੱਗੇ ਝੁਕਣ ਦੇਣਗੇ। -ਪੀਟੀਆਈ



Most Read

2024-09-20 23:39:07