Breaking News >> News >> The Tribune


ਮਨੀ ਲਾਂਡਰਿੰਗ ਕੇਸ: ਅਭਿਸ਼ੇਕ ਬੈਨਰਜੀ ਦਿੱਲੀ ਵਿੱਚ ਈਡੀ ਅੱਗੇ ਪੇਸ਼


Link [2022-03-21 14:14:24]



ਨਵੀਂ ਦਿੱਲੀ, 21 ਮਾਰਚ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਭਤੀਜਾ ਤੇ ਤ੍ਰਿਣਮੂਲ ਕਾਂਗਰਸ ਦਾ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਬੰਗਾਲ ਵਿੱਚ ਕਥਿਤ ਕੋਲਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਅੱਜ ਇਥੇ ਈਡੀ ਅੱਗੇ ਪੇਸ਼ ਹੋਇਆ। ਪਾਰਟੀ ਦਾ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਸਵੇਰੇ 11 ਵਜੇ ਦੇ ਕਰੀਬ ਕੇਂਦਰੀ ਦਿੱਲੀ ਸਥਿਤ ਈਡੀ ਦੇ ਦਫ਼ਤਰ ਵਿੱਚ ਦਾਖ਼ਲ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਕਾਲੇ ਧਨ ਨੂੰ ਸਫੇਦ ਕਰਨ ਤੋਂ ਰੋਕਣ ਲਈ ਬਣੇ ਐਕਟ (ਪੀਐੱਮਐੱਲਏ) ਤਹਿਤ ਬੈਨਰਜੀ ਦੇ ਬਿਆਨ ਕਲਮਬੰਦ ਕੀਤੇ ਜਾਣਗੇ। ਪੁੱਛਗਿੱਛ ਦੌਰਾਨ ਈਡੀ ਅਧਿਕਾਰੀ ਹੁਣ ਤੱਕ ਜਾਂਚਕਾਰਾਂ ਵੱਲੋਂ ਇਕੱਤਰ ਕੀਤੇ ਸਬੂਤਾਂ ਬਾਰੇ ਵੀ ਸਵਾਲ ਜਵਾਬ ਕਰਨਗੇ। ਡਾਇਮੰਡ ਹਾਰਬਰ ਤੋਂ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਤੋਂ ਪਿਛਲੇ ਸਾਲ ਸਤੰਬਰ ਵਿੱਚ ਵੀ ਪੁੱਛਗਿੱਛ ਕੀਤੀ ਗਈ ਸੀ। ਦੱਸ ਦੇਈੲੇ ਕਿ ਅਭਿਸ਼ੇਕ ਦੀ ਪਤਨੀ ਰੁਜਿਰਾ ਵੀ ਉਨ੍ਹਾਂ ਦੇ ਨਾਲ ਦਿੱਲੀ ਆਈ ਹੈ ਤੇ ਜਾਂਚ ਏਜੰਸੀ ਉਨ੍ਹਾਂ ਤੋਂ ਮੰਗਲਵਾਰ ਨੂੰ ਪੁੱਛ-ਪੜਤਾਲ ਕਰ ਸਕਦੀ ਹੈ। -ਪੀਟੀਆਈ



Most Read

2024-09-22 05:12:10