Sport >> The Tribune


ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ’ਚ ਅਥਲੈਟਿਕ ਮੀਟ


Link [2022-03-21 16:14:50]



ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਬਾਬਾ ਫ਼ਤਹਿ ਸਿੰਘ ਸਟੇਡੀਅਮ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਉਦਘਾਟਨ ਪ੍ਰੋ. ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਵੱਲੋਂ ਕੀਤਾ ਗਿਆ। ਉਦਘਾਟਨ ਸਮਾਗਮ 'ਚ ਯੂਨੀਵਰਸਿਟੀ ਦੀ ਗੱਤਕਾ ਟੀਮ ਨੇ ਗੱਤਕੇ ਦੇ ਜੌਹਰ ਦਿਖਾਏ। ਮੁਕਾਬਲਿਆਂ ਵਿੱਚ 20 ਤੋਂ ਵੱਧ ਵਿਭਾਗਾਂ ਦੇ 300 ਖਿਡਾਰੀਆਂ ਨੇ ਭਾਗ ਲਿਆ। ਅਥਲੈਟਿਕ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਅਤੇ 1500 ਮੀਟਰ ਦੇ ਦੌੜ ਮੁਕਾਬਲਿਆਂ ਤੋਂ ਇਲਾਵਾ ਲੰਮੀ ਛਾਲ, ਉੱਚੀ ਛਾਲ, ਸ਼ਾਟਪੁੱਟ, ਡਿਸਕਸ ਥ੍ਰੋ ਅਤੇ ਰਿਲੇਅ ਦੌੜ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।



Most Read

2024-09-20 07:40:51