Breaking News >> News >> The Tribune


ਔਰਤਾਂ ਦੇ ਵਿਆਹ ਦੀ ਉਮਰ ’ਤੇ ਵਿਚਾਰ ਕਰ ਰਹੇ ਪੈਨਲ ਦੀ ਮਿਆਦ ਵਧਾਈ


Link [2022-03-22 19:59:20]



ਨਵੀਂ ਦਿੱਲੀ, 22 ਮਾਰਚ

ਔਰਤਾਂ ਦੇ ਵਿਆਹ ਦੀ ਉਮਰ ਦੇ ਮੁੱਦੇ 'ਤੇ ਵਿਚਾਰ ਕਰ ਰਹੀ ਸੰਸਦੀ ਸਥਾਈ ਕਮੇਟੀ ਨੂੰ ਤਿੰਨ ਮਹੀਨਿਆਂ ਦਾ ਹੋਰ ਵਿਸਥਾਰ ਦੇ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ। ਬਾਲ ਵਿਆਹ ਰੋਕੂ (ਸੋਧ) ਬਿੱਲ 2021 ਦੀਆਂ ਤਜਵੀਜ਼ਾਂ ਦੀ ਜਾਂਚ ਕਰ ਰਹੀ ਮਹਿਲਾ, ਬਾਲ ਯੁਵਾ ਤੇ ਖੇਡ ਮਾਮਲਿਆਂ ਦੀ ਸੰਸਦੀ ਕਮੇਟੀ ਨੇ ਆਪਣੀ ਇਹ ਰਿਪੋਰਟ ਵੀਰਵਾਰ ਨੂੰ ਸੌਂਪਣੀ ਸੀ। ਸੂਤਰਾਂ ਨੇ ਕਿਹਾ ਕਿ ਕਮੇਟੀ ਵੱਲੋਂ ਹੁਣ ਇਹ ਰਿਪੋਰਟ 24 ਜੂਨ ਨੂੰ ਸੌਂਪੀ ਜਾਵੇਗੀ। ਕੇਂਦਰੀ ਕੈਬਨਿਟ ਨੇ ਔਰਤਾਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੇ ਪ੍ਰਸਤਾਵ ਨੂੰ ਪਾਸ ਕੀਤਾ ਸੀ, ਪਰ ਬੱਚਿਆਂ ਤੇ ਔਰਤਾਂ ਦੇ ਹੱਕਾਂ ਲਈ ਕੰਮ ਕਰਨ ਵਾਲੇ ਕਾਰਕੁਨਾਂ ਦੇ ਵਿਰੋਧ ਦੌਰਾਨ ਇਸ ਨੂੰ ਸੰਸਦੀ ਕਮੇਟੀ ਕੋਲ ਭੇਜ ਦਿੱਤਾ ਗਿਆ। -ਪੀਟੀਆਈ



Most Read

2024-09-22 04:47:50