Breaking News >> News >> The Tribune


ਭਾਰਤ ਦੌਰੇ ’ਤੇ ਆਉਣਗੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ


Link [2022-03-22 19:59:20]



ਨਵੀਂ ਦਿੱਲੀ, 22 ਮਾਰਚ

ਵਿਦੇਸ਼ ਮੰਤਰਾਲੇ ਨੇ ਅੱਜ ਇੱਥੇ ਦੱਸਿਆ ਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫ਼ਤਾਲੀ ਬੈਨੇਟ 3 ਤੋਂ 5 ਅਪਰੈਲ ਤੱਕ ਭਾਰਤ ਦੀ ਯਾਤਰਾ ਕਰਨਗੇ ਅਤੇ ਉਨ੍ਹਾਂ ਦੇ ਇਸ ਦੌਰੇ ਦੌਰਾਨ ਖੇਤੀਬਾੜੀ, ਪਾਣੀ, ਵਪਾਰ ਅਤੇ ਸਾਇੰਸ ਤੇ ਤਕਨਾਲੋਜੀ ਵਰਗੇ ਵੱਖ ਵੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਦੇ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਵਿਦੇਸ਼ ਮੰਤਰਾਲੇ ਨੇ ਬੇਨੇਟ ਦੇ ਭਾਰਤ ਦੌਰੇ ਬਾਰੇ ਅਧਿਕਾਰਤ ਐਲਾਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਨੇਟ ਭਾਰਤ ਦੀ ਯਾਤਰਾ 'ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਵਜੋਂ ਬੈਨੇਟ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਇਹ ਦੌਰਾ ਭਾਰਤ ਅਤੇ ਇਜ਼ਰਾਈਲ ਵਿਚਾਲੇ ਕੂਟਨੀਤਕ ਸਬੰਧਾਂ ਦੇ 30 ਸਾਲ ਪੂਰੇ ਹੋਣ ਅਤੇ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ 'ਤੇ ਹੋਵੇਗਾ। -ਪੀਟੀਆਈ



Most Read

2024-09-22 02:14:51