Breaking News >> News >> The Tribune


ਤੇਲ ਤੇ ਗੈਸ ਕੀਮਤਾਂ ’ਚ ਵਾਧੇ ਖ਼ਿਲਾਫ਼ ਵਿਰੋਧੀ ਧਿਰ ਨੇ ਲੋਕ ਸਭਾ ’ਚੋਂ ਵਾਕਆਊਟ ਕੀਤਾ, ਰਾਜ ਸਭਾ ’ਚ ਭਾਰੀ ਰੌਲਾ-ਰੱਪਾ


Link [2022-03-22 19:59:20]



ਨਵੀਂ ਦਿੱਲੀ, 22 ਮਾਰਚ

ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਲੋਕ ਸਭਾ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦਾ ਮੁੱਦਾ ਉਠਾਇਆ ਅਤੇ ਸਰਕਾਰ ਨੂੰ ਕੀਮਤਾਂ ਵਿੱਚ ਵਾਧੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਹ ਸਦਨ ਤੋਂ ਵਾਕਆਊਟ ਕਰ ਗਏ। ਇਸ ਦੌਰਾਨ ਪੈਟਰੋਲ, ਡੀਜ਼ਲ ਅਤੇ ਘਰੇਲੂ ਰਸੋਈ ਗੈਸ (ਐੱਲਪੀਜੀ) ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਰਾਜ ਸਭਾ ਵਿੱਚ ਭਾਰੀ ਹੰਗਾਮਾ ਕੀਤਾ। ਇਸ ਕਾਰਨ ਸਦਨ ਦੀ ਕਾਰਵਾਈ ਇੱਕ ਵਾਰ ਮੁਲਤਵੀ ਕਰਕੇ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।



Most Read

2024-09-22 04:43:30