World >> The Tribune


ਪਾਕਿਸਤਾਨ ਵਿੱਚ ਮੁਕਾਬਲੇ ਦੌਰਾਨ ਚਾਰ ਅਤਿਵਾਦੀ ਤੇ ਤਿੰਨ ਨਾਗਰਿਕ ਹਲਾਕ


Link [2022-03-22 19:59:25]



ਪੇਸ਼ਾਵਰ, 21 ਮਾਰਚ

ਪਾਕਿਸਤਾਨ ਦੇ ਗੜਬੜ ਵਾਲੇ ਸੂਬੇ ਖੈਬਰ ਪਖਤੂਨਖਵਾ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਘੱਟੋ-ਘੱਟ ਚਾਰ ਅਤਿਵਾਦੀ ਅਤੇ ਤਿੰਨ ਨਾਗਰਿਕ ਮਾਰੇ ਗਏ। ਫ਼ੌਜ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਮੁਕਾਬਲਾ ਉਸ ਸਮੇਂ ਹੋਇਆ, ਜਦੋਂ ਅਤਿਵਾਦੀਆਂ ਨੇ ਸੂਬੇ ਦੇ ਬਜੌਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਫੌਜ ਦੇ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਕਿਹਾ ਕਿ ਇਸ ਮੁਕਾਬਲੇ ਵਿੱਚ ਦੋ ਸਿਪਾਹੀ ਵੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਇਸ ਦੌਰਾਨ ਧਮਾਕਾਖੇਜ਼ ਸਮੱਗਰੀ ਅਤੇ ਹਥਿਆਰ ਬਰਾਮਦ ਕੀਤੇ ਹਨ। ਅਪਰਾਧੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਵੱਲੋਂ ਇਸ ਖੇਤਰ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। -ਪੀਟੀਆਈ



Most Read

2024-09-20 21:53:38