World >> The Tribune


ਮੋਦੀ ਤੇ ਜੌਹਨਸਨ ਵੱਲੋਂ ਯੂਕਰੇਨ ਦੀ ਸਥਿਤੀ ’ਤੇ ਚਰਚਾ


Link [2022-03-23 04:13:55]



ਨਵੀਂ ਦਿੱਲੀ/ਲੰਡਨ, 22 ਮਾਰਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨਾਲ ਗੱਲਬਾਤ ਕੀਤੀ ਅਤੇ ਦੋਵਾਂ ਆਗੂਆਂ ਨੇ ਯੁੱਧ ਦੇ ਝੰਬੇ ਯੂਕਰੇਨ ਦੀ ਸਥਿਤੀ ਅਤੇ ਦੁਵੱਲੇ ਮੁੱਦਿਆਂ 'ਤੇ ਵਿਸਥਾਰ ਵਿੱਚ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਮੁਤਾਬਕ, ਜੌਹਨਸਨ ਨਾਲ ਯੂਕਰੇਨ ਦੇ ਮੁੱਦੇ ਨੂੰ ਲੈ ਕੇ ਟੈਲੀਫੋਨ 'ਤੇ ਹੋਈ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਜੰਗ ਖ਼ਤਮ ਕਰਨ ਅਤੇ ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਕੱਢਣ ਦੀ ਮੁੜ ਅਪੀਲ ਕੀਤੀ। ਪੀਐੱਮਓ ਮੁਤਾਬਕ, ਉਨ੍ਹਾਂ ਨੇ ਕੌਮਾਂਤਰੀ ਕਾਨੂੰਨ ਅਤੇ ਸਾਰੇ ਦੇਸ਼ਾਂ ਦੀ ਖੇਤਰੀ ਅਖੰਡਤਾ ਤੇ ਪ੍ਰਭੂਸੱਤਾ ਦੇ ਸਬੰਧ ਵਿੱਚ ਭਾਰਤ ਦੀ ਧਾਰਨਾ 'ਤੇ ਜ਼ੋਰ ਦਿੱਤਾ। ਉਧਰ, ਪ੍ਰਧਾਨ ਮੰਤਰੀ ਜੌਹਨਸਨ ਨੇ ਭਾਰਤ ਨੂੰ ਖੇਤਰ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਤਣਾਅ ਘੱਟ ਕਰਨ ਦੇ ਯਤਨਾਂ ਨੂੰ ਤੇਜ਼ ਕਰਨ ਲਈ ਬਰਤਾਨੀਆਂ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਬਰਤਾਨਵੀ ਪ੍ਰਸ਼ਾਸਨ ਦੇ ਇੱਕ ਬੁਲਾਰੇ ਨੇ ਕਿਹਾ ਕਿ ਦੋਵੇਂ ਆਗੂ ਇਸ ਗੱਲ 'ਤੇ ਸਹਿਮਤ ਹੋਏ ਕਿ ਕੌਮਾਂਤਰੀ ਕਾਨੂੰਨ ਦਾ ਸਨਮਾਨ ਹੀ ਅੱਗੇ ਵਧਣ ਦਾ ਇਕਲੌਤਾ ਰਾਹ ਹੈ। -ਪੀਟੀਆਈ



Most Read

2024-09-20 21:52:56