Breaking News >> News >> The Tribune


ਯੋਗੀ ਦੇ ਸਹੁੰ ਚੁੱਕ ਸਮਾਗਮ ਲਈ ਤਿਆਰੀਆਂ ਜ਼ੋਰਾਂ ’ਤੇ


Link [2022-03-23 05:54:17]



ਲਖ਼ਨਊ, 22 ਮਾਰਚ

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ਲਈ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਹ ਰਾਜਧਾਨੀ ਦੇ ਅਟਲ ਬਿਹਾਰੀ ਵਾਜਪਈ ਸਟੇਡੀਅਮ ਵਿਚ 25 ਨੂੰ ਸਹੁੰ ਚੁੱਕਣਗੇ। ਸੂਤਰਾਂ ਮੁਤਾਬਕ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵੀਰਵਾਰ ਨੂੰ ਹੋਵੇਗੀ। ਇਸ ਵਿਚ ਆਗੂ ਚੁਣਿਆ ਜਾਵੇਗਾ। ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਾਬਕਾ ਮੁੱਖ ਮੰਤਰੀ ਰਘੂਬਰ ਦਾਸ ਹਿੱਸਾ ਲੈਣਗੇ। ਮੀਟਿੰਗ ਵਿਚ ਹੀ ਯੋਗੀ ਨੂੰ ਮੁੱਖ ਮੰਤਰੀ ਚੁਣਿਆ ਜਾਵੇਗਾ। ਨਵੇਂ ਵਿਧਾਇਕਾਂ ਨਾਲ ਵਿਭਾਗਾਂ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ। ਯੂਪੀ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਤੇ ਜਨਰਲ ਸਕੱਤਰ ਸੁਨੀਲ ਬਾਂਸਲ ਨੇ ਸੋਮਵਾਰ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਸੀ। ਇਸ ਮੌਕੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ। ਇਸ ਤੋਂ ਪਹਿਲਾਂ ਯੋਗੀ ਨੇ 19 ਮਾਰਚ, 2017 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤੇ ਹੁਣ ਦੂਜੀ ਵਾਰ ਮੁੱਖ ਮੰਤਰੀ ਬਣਨਗੇ। ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਭਾਜਪਾ ਨੇ 403 ਵਿਚੋਂ 273 ਸੀਟਾਂ ਜਿੱਤੀਆਂ ਹਨ। ਪਾਰਟੀ ਨੇ ਦੂਜੀ ਵਾਰ ਪੂਰਨ ਬਹੁਮਤ ਨਾਲ ਸਰਕਾਰ ਕਾਇਮ ਕਰ ਕੇ ਰਿਕਾਰਡ ਬਣਾ ਦਿੱਤਾ ਹੈ। 37 ਸਾਲ ਬਾਅਦ ਯੂਪੀ ਵਿਚ ਇਸ ਤਰ੍ਹਾਂ ਸਰਕਾਰ ਬਣੀ ਹੈ। ਕਾਂਗਰਸ ਨੇ ਆਖ਼ਰੀ ਵਾਰ 1985 ਵਿਚ ਪੂਰਨ ਬਹੁਮਤ ਨਾਲ ਸਰਕਾਰ ਬਣਾਈ ਸੀ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰਾਂ ਵੱਡੇ ਆਗੂਆਂ ਦੇ ਹਿੱਸਾ ਲੈਣ ਦੀ ਪੂਰੀ ਸੰਭਾਵਨਾ ਹੈ। -ਪੀਟੀਆਈ



Most Read

2024-09-22 01:54:38