Breaking News >> News >> The Tribune


ਹਰਿਆਣਾ ਦੇ ਰਾਜਪਾਲ ਵੱਲੋਂ ਸ਼ਾਹ ਨਾਲ ਮੁਲਾਕਾਤ


Link [2022-03-23 05:54:17]



ਪੱਤਰ ਪ੍ਰੇਰਕ

ਨਵੀਂ ਦਿੱਲੀ, 22 ਮਾਰਚ

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਨਾਲ ਗੱਲਬਾਤ ਦੌਰਾਨ ਦੱਤਾਤ੍ਰੇਅ ਨੇ ਜੰਮੂ-ਕਸ਼ਮੀਰ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਨੂੰ ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਸਾਰੇ ਰਾਜਾਂ ਦੇ ਰਾਜਪਾਲਾਂ, ਉਪ ਰਾਜਪਾਲਾਂ ਅਤੇ ਪ੍ਰਸ਼ਾਸਕਾਂ ਦੀ ਮੀਟਿੰਗ ਸੱਦਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸ਼ਮੂਲੀਅਤ ਕਰਨੀ ਚਾਹੀਦੀ ਹੈ ਅਤੇ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਨੂੰ ਲਾਗੂ ਕਰਨਾ ਚਾਹੀਦਾ ਹੈ। ਰਾਜਪਾਲ ਨੇ ਕਿਹਾ ਕਿ ਹਰਿਆਣਾ ਵਿੱਚ ਨੌਜਵਾਨਾਂ ਨੂੰ ਸਮਾਜਿਕ ਜਾਗਰੂਕਤਾ ਅਤੇ ਨਸ਼ਾ ਮੁਕਤੀ ਵਰਗੇ ਪ੍ਰੋਗਰਾਮਾਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਬਜਟ ਸੈਸ਼ਨ ਸੁਚਾਰੂ ਢੰਗ ਨਾਲ ਚੱਲਿਆ ਹੈ ਅਤੇ ਇਸ ਵਾਰ ਸੂਬੇ ਦੇ ਵਿਕਾਸ ਲਈ 1.77 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਰੱਖੀ ਗਈ ਹੈ, ਜੋ ਕਿ ਪਿਛਲੇ ਸਾਲ ਨਾਲੋਂ 15.6 ਫੀਸਦੀ ਵੱਧ ਹੈ। ਦੱਤਾਤ੍ਰੇਯ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਲਈ ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ 'ਬੇਟੀ ਬਚਾਓ-ਬੇਟੀ ਪੜ੍ਹਾਓ', ਵਨ ਸਟਾਪ ਸੈਂਟਰ, ਮਹਿਲਾ ਹੈਲਪਲਾਈਨ, ਉੱਜਵਲਾ, ਸਵਾਧਾਰ ਗ੍ਰਹਿ ਵਰਗੀਆਂ ਯੋਜਨਾਵਾਂ ਹਰਿਆਣਾ ਲਈ ਵਰਦਾਨ ਸਾਬਤ ਹੋ ਰਹੀਆਂ ਹਨ।



Most Read

2024-09-22 02:03:06