Breaking News >> News >> The Tribune


ਏਅਰਸੈੱਲ ਮੈਕਸਿਸ: ਚਿਦੰਬਰਮ ਅਤੇ ਪੁੱਤਰ ਨੂੰ ਨਿਯਮਤ ਜ਼ਮਾਨਤ ਮਿਲੀ


Link [2022-03-24 09:35:30]



ਨਵੀਂ ਦਿੱਲੀ, 23 ਮਾਰਚ

ਇਥੋਂ ਦੀ ਅਦਾਲਤ ਨੇ ਏਅਰਸੈੱਲ-ਮੈਕਸਿਸ ਸੌਦੇ ਦੇ ਸਬੰਧ 'ਚ ਸਾਬਕਾ ਕੇਂਦਰੀ ਮੰਤਰੀ ਪੀ ਚਿੰਦਬਰਮ ਅਤੇ ਉਸ ਦੇ ਪੁੱਤਰ ਕਾਰਤੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੋਹਾਂ ਨੂੰ ਪੇਸ਼ਗੀ ਜ਼ਮਾਨਤ ਦਿੱਤੀ ਹੋਈ ਸੀ। ਅਦਾਲਤ ਨੇ ਭ੍ਰਿਸ਼ਟਾਚਾਰ ਅਤੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਸਬੰਧ 'ਚ ਸੀਬੀਆਈ ਅਤੇ ਈਡੀ ਵੱਲੋਂ ਦਾਖ਼ਲ ਦੋਵੇਂ ਕੇਸਾਂ 'ਚ ਇਕ-ਇਕ ਲੱਖ ਰੁਪਏ ਦੇ ਬਾਂਡ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ। ਮੁਲਜ਼ਮਾਂ ਨੇ ਅਦਾਲਤ 'ਚ ਪੇਸ਼ ਹੋ ਕੇ ਰਾਹਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਜਾਂਚ ਏਜੰਸੀਆਂ ਨੂੰ ਏਅਰਸੈੱਲ-ਮੈਕਸਿਸ ਕੇਸ 'ਚ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ। -ਪੀਟੀਆਈ



Most Read

2024-09-22 02:12:38