Breaking News >> News >> The Tribune


ਲਾਲੂ ਪ੍ਰਸਾਦ ਨੂੰ ਛੁੱਟੀ ਮਗਰੋਂ ਏਮਸ ’ਚ ਮੁੜ ਦਾਖ਼ਲ ਕਰਵਾਇਆ


Link [2022-03-24 09:35:30]



ਨਵੀਂ ਦਿੱਲੀ: ਰਾਸ਼ਟਰੀ ਜਨਤਾ ਦਲ ਦੇ ਆਗੂ ਲਾਲੂ ਪ੍ਰਸਾਦ (73) ਨੂੰ ਤੜਕੇ ਕਰੀਬ ਤਿੰਨ ਵਜੇ ਇਥੇ ਏਮਸ 'ਚੋਂ ਛੁੱਟੀ ਮਿਲਣ ਮਗਰੋਂ ਅੱਜ ਦੁਪਹਿਰ ਸਾਢੇ 12 ਵਜੇ ਦੇ ਕਰੀਬ ਮੁੜ ਐਮਰਜੈਂਸੀ ਵਿਭਾਗ 'ਚ ਲਿਆਂਦਾ ਗਿਆ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਨੂੰ ਮੰਗਲਵਾਰ ਰਾਤ ਕਰੀਬ 9 ਵਜੇ ਇਥੇ ਏਮਸ 'ਚ ਲਿਆਂਦਾ ਗਿਆ ਸੀ। ਸਿਹਤ ਵਿਗੜਨ ਮਗਰੋਂ ਰਾਂਚੀ ਦੇ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਮੈਡੀਕਲ ਬੋਰਡ ਨੇ ਉਨ੍ਹਾਂ ਨੂੰ ਦਿੱਲੀ ਦੇ ਏਮਸ 'ਚ ਰੈਫ਼ਰ ਕੀਤਾ ਸੀ। ਸੂਤਰਾਂ ਨੇ ਕਿਹਾ ਕਿ ਲਾਲੂ ਪ੍ਰਸਾਦ ਨੂੰ ਮੰਗਲਵਾਰ ਪੂਰੀ ਰਾਤ ਐਮਰਜੈਂਸੀ 'ਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਜਦੋਂ ਉਨ੍ਹਾਂ ਦੀ ਸਿਹਤ 'ਚ ਸੁਧਾਰ ਦੇਖਿਆ ਗਿਆ ਤਾਂ ਤੜਕੇ ਕਰੀਬ ਤਿੰਨ ਵਜੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਸੂਤਰ ਨੇ ਕਿਹਾ ਕਿ ਅੱਜ ਦੁਪਹਿਰ ਕਰੀਬ ਸਾਢੇ 12 ਵਜੇ ਉਨ੍ਹਾਂ ਨੂੰ ਐਮਰਜੈਂਸੀ ਵਿਭਾਗ 'ਚ ਮੁੜ ਲਿਆਂਦਾ ਗਿਆ ਹੈ। ਲਾਲੂ ਪ੍ਰਸਾਦ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 21 ਫਰਵਰੀ ਨੂੰ ਚਾਰਾ ਘੁਟਾਲੇ ਦੇ ਮਾਮਲੇ 'ਚ ਦੋਰਾਂਦਾ ਖ਼ਜ਼ਾਨੇ 'ਚੋਂ 139 ਕਰੋੜ ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਪੰਜ ਸਾਲ ਦੀ ਸਜ਼ਾ ਅਤੇ 60 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। -ਪੀਟੀਆਈ

ਪੁੱਤਰ ਨੇ ਲਾਲੂ ਦੀ ਰਿਹਾਈ ਮੰਗੀ

ਪਟਨਾ: ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਨੇ ਅੱਜ ਇੱਥੇ ਮੰਗ ਕੀਤੀ ਕਿ ਹਸਪਤਾਲ ਵਿੱਚ ਇਲਾਜ ਅਧੀਨ ਉਨ੍ਹਾਂ ਦੇ ਪਿਤਾ ਨੂੰ ਤੁਰੰਤ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਯਾਦਵ ਨੇ ਦੋਸ਼ ਲਾਇਆ ਕਿ ਅਣਵੰਡੇ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ ਇੱਕ ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਨਾਲ ਪੈਸੇ ਕਢਵਾਉਣ ਲਈ ਮੁੱਖ ਤੌਰ 'ਤੇ ਜ਼ਿੰਮੇਵਾਰ ਸਰਕਾਰੀ ਅਧਿਕਾਰੀ ਆਜ਼ਾਦ ਘੁੰਮ ਰਹੇ ਹਨ, ਜਦੋਂ ਕਿ ਉਨ੍ਹਾਂ ਦੇ ਪਿਤਾ ਨੂੰ ਬੁਢਾਪੇ ਵਿੱਚ ਤਸੀਹੇ ਦਿੱਤੇ ਜਾ ਰਹੇ ਹਨ। -ਪੀਟੀਆਈ



Most Read

2024-09-22 02:15:22