Breaking News >> News >> The Tribune


ਸੋਨੀਆ ਨੇ ਭਲਕੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਦੀ ਮੀਟਿੰਗ ਸੱਦੀ


Link [2022-03-26 02:20:25]



ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਤੇ ਮੌਜੂਦਾ ਸਿਆਸੀ ਹਾਲਾਤ 'ਤੇ ਚਰਚਾ ਲਈ ਪਾਰਟੀ ਦੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਦੀ 26 ਮਾਰਚ ਨੂੰ ਮੀਟਿੰਗ ਸੱਦੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪਾਰਟੀ ਦੇ ਹੈੱਡਕੁਆਰਟਰ 'ਚ ਹੋਣ ਵਾਲੀ ਇਸ ਮੀਟਿੰਗ 'ਚ ਸਾਰੇ ਜਨਰਲ ਸਕੱਤਰਾਂ ਤੇ ਸੂਬਿਆਂ ਦੇ ਇੰਚਾਰਜਾਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੀ ਹਾਜ਼ਰ ਰਹਿਣਗੇ। ਉਹ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੇ ਨਾਲ ਨਾਲ ਪਾਰਟੀ ਵੱਲੋਂ ਭਵਿੱਖ 'ਚ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਨਗੇ। ਕੇ.ਸੀ. ਵੇਣੂਗੋਪਾਲ ਨੇ ਦੱਸਿਆ, 'ਕਾਂਗਰਸ ਦੇ ਸਾਰੇ ਜਨਰਲ ਸਕੱਤਰਾਂ ਤੇ ਸੂਬਾ ਇੰਚਾਰਜਾਂ ਦੀ ਮੀਟਿੰਗ 26 ਮਾਰਚ ਨੂੰ ਸਵੇਰੇ 11 ਵਜੇ ਪਾਰਟੀ ਦੇ ਹੈੱਡਕੁਆਰਟਰ 'ਚ ਸੱਦੀ ਗਈ ਹੈ। ਮੀਟਿੰਗ ਦੌਰਾਨ ਵਿਸ਼ੇਸ਼ ਮੈਂਬਰਸ਼ਿਪ ਮੁਹਿੰਮ, ਜਥੇਬੰਦਕ ਚੋਣਾਂ ਤੇ ਭਵਿੱਖੀ ਗਤੀਵਿਧੀਆਂ 'ਤੇ ਚਰਚਾ ਕੀਤੀ ਜਾਵੇਗੀ।' ਪਿੱਛੇ ਜਿਹੇ ਪੰਜ ਰਾਜਾਂ ਦੀਆਂ ਹੋਈਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਹੋਈ ਹਾਰ ਅਤੇ ਸੋਨੀਆ ਗਾਂਧੀ ਤੇ ਜੀ-23 ਗਰੁੱਪ ਆਗੂਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਨੇ ਸੂਬਾ ਇੰਚਾਰਜਾਂ ਦੀ ਮੀਟਿੰਗ ਸੱਦੀ ਹੈ। ਜ਼ਿਕਰਯੋਗ ਹੈ ਕਿ ਜੀ-23 ਦੇ ਆਗੂ ਪਾਰਟੀ ਲੀਡਰਸ਼ਿਪ ਦੀ ਆਲੋਚਨਾ ਕਰ ਰਹੇ ਹਨ ਤੇ ਲੰਮੇ ਸਮੇਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਤਬਦੀਲੀ ਦੀ ਮੰਗ ਕਰ ਰਹੇ ਹਨ। ਬੀਤੇ ਦਿਨੀਂ ਸੋਨੀਆ ਗਾਂਧੀ ਨੇ ਜੀ-23 ਗਰੁੱਪ ਦੇ ਆਗੂਆਂ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ, ਮਨੀਸ਼ ਤਿਵਾੜੀ ਤੇ ਹੋਰਾਂ ਨਾਲ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਸੀ। -ਪੀਟੀਆਈ



Most Read

2024-09-22 01:54:56