World >> The Tribune


ਪਾਕਿਸਤਾਨ ’ਚ ਸ੍ਰੀਲੰਕਾ ਦੇ ਨਾਗਰਿਕ ਦੇ ਕਤਲ ਕੇਸ ਵਿੱਚ ਸੁਣਵਾਈ ਅਗਲੇ ਮਹੀਨੇ ਹੋਵੇਗੀ ਪੂਰੀ


Link [2022-03-26 02:20:30]



ਲਾਹੌਰ, 24 ਮਾਰਚ

ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਅਗਲੇ ਮਹੀਨੇ ਤੱਕ ਸ੍ਰੀਲੰਕਾ ਦੇ ਵਿਅਕਤੀ ਦੀ ਪਿਛਲੇ ਸਾਲ ਦਸੰਬਰ ਵਿੱਚ ਹੋਈ ਕਥਿਤ ਤੌਰ 'ਤੇ ਹੱਤਿਆ ਦੇ ਮਾਮਲੇ 'ਚ ਸੁਣਵਾਈ ਪੂਰੀ ਕਰ ਲਵੇਗੀ। ਅਧਿਕਾਰੀਆਂ ਨੇ ਅੱਜ ਇੱਥੇ ਕਿਹਾ ਕਿ ਕੇਸ ਵਿੱਚ ਸਾਰੇ 40 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਕੱਟੜਪੰਥੀ ਇਸਲਾਮੀ ਪਾਰਟੀ ਤਹਿਰੀਕ-ਏ-ਲਬਾਇਕ ਪਾਕਿਸਤਾਨ (ਟੀਐੱਲਪੀ) ਦੇ ਸਮਰਥਕਾਂ ਸਮੇਤ ਸੈਂਕੜੇ ਵਿਅਕਤੀਆਂ ਦੀ ਭੀੜ ਨੇ ਕਥਿਤ ਤੌਰ 'ਤੇ ਇਕ ਕੱਪੜਾ ਫੈਕਟਰੀ 'ਤੇ ਹਮਲਾ ਕਰ ਦਿੱਤਾ ਸੀ ਅਤੇ ਜਨਰਲ ਮੈਨੇਜਰ ਪ੍ਰਿਅੰਤਾ ਕੁਮਾਰ (47) ਦੀ ਕੁੱਟਮਾਰ ਮਗਰੋਂ ਉਸ ਦੀ ਲਾਸ਼ ਨੂੰ ਸਾੜ ਦਿੱਤਾ ਸੀ। ਟੀਐੱਲਪੀ ਨੇ ਦੋਸ਼ ਲਾਇਆ ਸੀ ਕਿ ਪੀੜਤ ਨੇ 3 ਦਸੰਬਰ, 2021 ਨੂੰ ਸੂਬਾਈ ਰਾਜਧਾਨੀ ਲਾਹੌਰ ਤੋਂ ਲਗਭਗ 100 ਕਿਲੋਮੀਟਰ ਦੂਰ ਸਿਆਲਕੋਟ ਜ਼ਿਲ੍ਹੇ ਵਿੱਚ ਕੁਰਾਨ ਦੀਆਂ ਆਇਤਾਂ ਨਾਲ ਲਿਖਿਆ ਇੱਕ ਪੋਸਟਰ ਹਟਾ ਦਿੱਤਾ ਸੀ। ਇੱਕ ਅਦਾਲਤੀ ਅਧਿਕਾਰੀ ਨੇ ਦੱਸਿਆ ਕਿ ਲਾਹੌਰ ਦੀ ਅਦਾਲਤ ਨੇ ਅੱਜ ਕੇਸ ਨਾਲ ਸਬੰਧਤ ਬਾਕੀ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ ਅਤੇ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਨੌ ਨਾਬਾਲਗ ਸ਼ੱਕੀਆਂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ 'ਤੇ ਅਦਾਲਤ ਨੇ ਸ਼ੁੱਕਰਵਾਰ ਨੂੰ ਅਗਲੀ ਸੁਣਵਾਈ ਉੱਤੇ ਗਵਾਹਾਂ ਨੂੰ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। -ਪੀਟੀਆਈ



Most Read

2024-09-20 21:42:27