World >> The Tribune


ਪਾਕਿ ਦੇ ਗ੍ਰਹਿ ਮੰਤਰੀ ਵੱਲੋਂ ਇਮਰਾਨ ਨੂੰ ਬਜਟ ਸੈਸ਼ਨ ਤੋਂ ਬਾਅਦ ਚੋਣਾਂ ਕਰਵਾਉਣ ਦੀ ਸਲਾਹ


Link [2022-03-27 05:55:42]



ਇਸਲਾਮਾਬਾਦ, 26 ਮਾਰਚ

ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ਼ ਰਾਸ਼ਿਦ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਬਜਟ ਪੇਸ਼ ਕਰਨ ਤੋਂ ਬਾਅਦ ਚੋਣਾਂ ਕਰਵਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਮਤਾ ਪੇਸ਼ ਕਰਨ ਮਗਰੋਂ ਕ੍ਰਿਕਟਰ ਤੋਂ ਸਿਆਸਤ ਬਣੇ ਇਮਰਾਨ ਦੀ ਲੋਕਪ੍ਰਿਅਤਾ ਵਧ ਗਈ ਹੈ। ਹਾਲਾਂਕਿ ਰਾਸ਼ਿਦ ਨੇ ਕਿਹਾ ਕਿ ਵਿੱਤੀ ਸਾਲ 2022-23 ਲਈ ਫੈਡਰਲ ਬਜਟ ਪੇਸ਼ ਕਰਨ ਤੋਂ ਬਾਅਦ ਜਲਦੀ ਚੋਣਾਂ ਕਰਵਾਉਣ ਦਾ ਵਿਚਾਰ ਉਨ੍ਹਾਂ ਦੀ ਆਪਣੀ ਰਾਇ ਹੈ। ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਸ਼ਿਦ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਫੈਡਰਲ ਬਜਟ ਪੇਸ਼ ਕਰਨ ਤੋਂ ਬਾਅਦ ਚੋਣਾਂ ਬੁਲਾਉਣ ਦੀ ਸਲਾਹ ਦਿੱਤੀ ਹੈ, ਜੋ ਹਰ ਸਾਲ 30 ਜੂਨ ਨੂੰ ਵਿੱਤੀ ਸਾਲ ਦੀ ਸਮਾਪਤੀ ਤੋਂ ਹਫ਼ਤਾ ਪਹਿਲਾਂ ਪੇਸ਼ ਕੀਤਾ ਜਾਂਦਾ ਹੈ। -ਪੀਟੀਆਈ



Most Read

2024-09-20 19:49:50