Breaking News >> News >> The Tribune


ਕੇਂਦਰ ਨੇ ਮੁਫ਼ਤ ਅਨਾਜ ਵੰਡ ਯੋਜਨਾ ਸਤੰਬਰ ਤੱਕ ਵਧਾਈ


Link [2022-03-27 07:13:22]



ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੁਫ਼ਤ ਅਨਾਜ ਵੰਡ ਪ੍ਰੋਗਰਾਮ 'ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ' ਇਸ ਸਾਲ ਸਤੰਬਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ 'ਚ ਇਹ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ। ਖੁਰਾਕ ਤੇ ਸਪਲਾਈ ਮੰਤਰੀ ਪਿਊਸ਼ ਗੋਇਲ ਨੇ ਇੱਕ ਟਵੀਟ ਕਰਕੇ ਇਸ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਅੰਨ ਯੋਜਨਾ ਛੇ ਮਹੀਨੇ ਲਈ ਵਧਾਈ ਜਾ ਰਹੀ ਹੈ। ਇਸ ਤਰ੍ਹਾਂ ਇਸ ਪ੍ਰੋਗਰਾਮ ਦੀ ਮਿਆਦ ਸਤੰਬਰ 2022 ਹੋ ਗਈ ਹੈ। ਪਹਿਲਾਂ ਇਹ ਯੋਜਨਾ ਮਾਰਚ 2022 ਦੇ ਅਖੀਰ ਤੱਕ ਖਤਮ ਹੋਣ ਵਾਲੀ ਸੀ। ਗੋਇਲ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦਾ ਅਸਰ ਕਾਫੀ ਹੱਦ ਤੱਕ ਖਤਮ ਹੋਣ ਦੇ ਬਾਵਜੂਦ ਮੁਫ਼ਤ ਰਾਸ਼ਨ ਵੰਡ ਪ੍ਰੋਗਰਾਮ ਦੀ ਮਿਆਦ ਵਧਾਉਣ ਦਾ ਫ਼ੈਸਲਾ ਗਰੀਬਾਂ ਪ੍ਰਤੀ ਪ੍ਰਧਾਨ ਮੰਤਰੀ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। -ਪੀਟੀਆਈ



Most Read

2024-09-21 22:56:40