Breaking News >> News >> The Tribune


ਦੋ ਰੋਜ਼ਾ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ


Link [2022-03-27 16:34:15]



ਨਵੀਂ ਦਿੱਲੀ, 27 ਮਾਰਚ

ਬੈਂਕ ਐਂਪਲਾਈਜ਼ ਯੂਨੀਅਨਾਂ ਨੇ ਟਰੇਡ ਯੂਨੀਅਨ ਵੱਲੋਂ ਦਿੱਤੇ ਦੋ ਰੋਜ਼ਾ ਦੇਸ਼ ਪੱਧਰੀ ਹੜਤਾਲ ਦੇ ਸੱਦੇ ਦਾ ਸਮਰਥਨ ਕੀਤਾ ਹੈ, ਜਿਸ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਬੈਂਕਿੰਗ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਰਹਿ ਸਕਦੀਆਂ ਹਨ।

ਕੇਂਦਰ ਟਰੇਡ ਯੂਨੀਅਨਾਂ ਅਤੇ ਵੱਖ-ਵੱਖ ਖੇਤਰ ਦੀਆਂ ਆਜ਼ਾਦ ਟਰੇਡ ਯੂਨੀਅਨਾਂ ਦੇ ਸਾਂਝੇ ਫੋਰਮ ਨੇ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਨੂੰ ਲੋਕ ਵਿਰੋਧੀ ਅਤੇ ਮਜ਼ਦੂਰ ਵਿਰੋਧੀ ਕਰਾਰ ਦਿੰਦਿਆਂ 28 ਤੇ 29 ਮਾਰਚ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੀਆਂ ਮੰਗਾਂ ਵਿੱਚ ਲੇਬਰ ਕੋਡ ਨੂੰ ਰੱਦ ਕਰਨ, ਕੌਮੀ ਮੁਦਰੀਕਰਨ ਨੀਤੀ (ਐੱਨਐੱਮਪੀ) ਨੂੰ ਖ਼ਤਮ ਕਰਨ, ਜਨਤਕ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ, ਮਗਨਰੇਗਾ ਤਹਿਤ ਦਿਹਾੜੀ ਵਧਾਉਣ ਅਤੇ ਠੇਕਾ ਕਾਮਿਆਂ ਨੂੰ ਪੱਕੇ ਕਰਨਾ ਆਦਿ ਸ਼ਾਮਲ ਹਨ। ਬੈਂਕਾਂ ਦੀ ਯੂਨੀਅਨ ਏਆਈਬੀਈਏ ਨੇ ਇਸ ਸੱਦੇ ਦਾ ਸਮਰਥਨ ਕੀਤਾ ਹੈ ਅਤੇ ਬੈਂਕਿੰਗ ਖੇਤਰਾਂ ਦੀਆਂ ਮੰਗਾਂ 'ਤੇ ਧਿਆਨ ਕੇਂਦਰਿਤ ਕਰਨ ਲਈ ਇਸ ਹੜਤਾਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਧਰ, ਹੜਤਾਲ ਦੇ ਮੱਦੇਨਜ਼ਰ ਬਿਜਲੀ ਮੰਤਰਾਲੇ ਨੇ ਸਾਰੇ ਸਰਕਾਰੀ ਅਦਾਰਿਆਂ ਅਤੇ ਹੋਰ ਏਜੰਸੀਆਂ ਨੂੰ ਹਾਈ ਅਲਰਟ 'ਤੇ ਰਹਿਣ, ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਅਤੇ ਕੌਮੀ ਗਰਿੱਡ ਦੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।



Most Read

2024-09-21 23:01:29