Breaking News >> News >> The Tribune


ਕੁਪਵਾੜਾ ’ਚ ਸੈਨਾ ਦੇ ਕੈਂਪ ਨੇੜੇ ਧਮਾਕਾ


Link [2022-03-28 06:36:51]



ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਅੱਜ ਸੈਨਾ ਦੇ ਕੈਂਪ ਨੇੜੇ ਧਮਾਕਾ ਹੋਇਆ ਪਰ ਇਸ ਵਿੱਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਰਹੱਸਮਈ ਧਮਾਕਾ ਉੱਤਰੀ ਕਸ਼ਮੀਰ ਦੇ ਹੰਦਵਾੜਾ ਇਲਾਕੇ ਦੇ ਜਾਚਲਧਾਰਾ ਵਿੱਚ 21 ਰਾਸ਼ਟਰੀ ਰਾਈਫਲ ਦੇ ਕੈਂਪ ਕੋਲ ਹੋਇਆ। ਉਨ੍ਹਾਂ ਦੱਸਿਆ ਕਿ ਇਸ ਧਮਾਕੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ। ਅਧਿਕਾਰੀ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ



Most Read

2024-09-21 20:06:09