World >> The Tribune


ਅਫ਼ਗਾਨਿਸਤਾਨ ਦੇ ਗੁਆਂਢੀ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਤੀਜੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ ਚੀਨ


Link [2022-03-29 08:14:52]



ਪੇਈਚਿੰਗ: ਅਫ਼ਗਾਨਿਸਤਾਨ ਦੇ ਗੁਆਂਢੀ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ 30 ਅਤੇ 31 ਮਾਰਚ ਨੂੰ ਹੋਣ ਵਾਲੀ ਤੀਜੀ ਮੀਟਿੰਗ ਦੀ ਮੇਜ਼ਬਾਨੀ ਚੀਨ ਕਰੇਗਾ। ਵਿਦੇਸ਼ ਮੰਤਰਾਲੇ ਦੇ ਇੱਕ ਬੁਲਾਰੇ ਵੈਂਗ ਵੇਨਬਿਨ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਚੀਨ ਦੇ ਸਟੇਟ ਕੌਂਸਲਰ ਅਤੇ ਵਿਦੇਸ਼ ਮੰਤਰੀ ਵੈਂਗ ਯੀ ਬੈਠਕ ਦੀ ਪ੍ਰਧਾਨਗੀ ਕਰਨਗੇ ਜਿਸ ਵਿੱਚ ਪਾਕਿਸਤਾਨ, ਇਰਾਨ, ਰੂਸ, ਤਜਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਜਾਂ ਉਨ੍ਹਾਂ ਦੇ ਨੁਮਾਇੰਦ ਸ਼ਾਮਲ ਹੋਣਗੇ। ਬੁਲਾਰੇ ਨੇ ਦੱਸਿਆ ਕਿ ਚੀਨ 30 ਤੇ 31 ਮਾਰਚ ਨੂੰ ਮੱਧ ਚੀਨ ਦੇ ਅਨਹੂਈ ਸੂਬੇ ਦੇ ਤੁਨਸੀ ਵਿੱਚ ਅਫ਼ਗਾਨਿਸਤਾਨ ਦੇ ਗੁਆਂਢੀ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਤੀਜੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ। ਭਾਰਤ ਨੂੰ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਗਿਆ ਹੈ। ਭਾਰਤ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਨਾ ਕਰਨ ਬਾਰੇ ਪੁੱਛੇ ਜਾਣ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਸਵਾਲ ਨੂੰ ਇਹ ਕਹਿ ਕੇ ਟਾਲ ਦਿੱਤਾ ਕਿ ਉਨ੍ਹਾਂ ਕੋਲ ਇੰਨੀ ਜਾਣਕਾਰੀ ਮੌਜੂਦ ਹੈ, ਇਸ ਤੋਂ ਇਲਾਵਾ ਉਹ ਹੋਰ ਕੁੱਝ ਨਹੀਂ ਦੱਸ ਸਕਦੇ। -ਪੀਟੀਆਈ



Most Read

2024-09-20 19:35:47