Breaking News >> News >> The Tribune


ਟਿਕੈਤ ਨੂੰ ਜਾਨ ਤੋਂ ਮਾਰਨ ਦੀ ਧਮਕੀ


Link [2022-03-29 08:54:21]



ਮੁਜ਼ੱਫ਼ਰਨਗਰ: ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਅੱਜ ਇਕ ਅਣਪਛਾਤੇ ਵਿਅਕਤੀ ਨੇ ਫੋਨ 'ਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਮੁਜ਼ੱਫ਼ਰਨਗਰ ਦੇ ਐੱਸਐੱਸਪੀ ਅਭਿਸ਼ੇਕ ਯਾਦਵ ਨੇ ਕਿਹਾ ਕਿ ਪੁਲੀਸ ਨੇ ਬੀਕੇਯੂ ਵੱਲੋਂ ਮਿਲੀ ਸ਼ਿਕਾਇਤ ਦੇ ਅਧਾਰ 'ਤੇ ਜਾਂਚ ਆਰੰਭ ਦਿੱਤੀ ਹੈ। ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦੇ ਡਰਾਈਵਰ ਪਰਜਵਲ ਤਿਆਗੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਹੈ। ਇਸੇ ਦੌਰਾਨ ਸੀਨੀਅਰ ਸਬ ਇੰਸਪੈਕਟਰ ਰਾਕੇਸ਼ ਸ਼ਰਮਾ ਦੀ ਅਗਵਾਈ ਵਿਚ ਇਕ ਪੁਲੀਸ ਟੀਮ ਅੱਜ ਟਿਕੈਤ ਦੇ ਘਰ ਗਈ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। -ਪੀਟੀਆਈ



Most Read

2024-09-21 20:18:40