Breaking News >> News >> The Tribune


ਯੂਪੀਏ ਦੇ ਕਾਰਜਕਾਲ ਦੌਰਾਨ ਕਦੇ ਡੁੱਬੇ ਕਰਜ਼ਿਆਂ ਦੀ ਵਸੂਲੀ ਨਹੀਂ ਹੋਈ: ਸੀਤਾਰਾਮਨ


Link [2022-03-29 08:54:21]



ਨਵੀਂ ਦਿੱਲੀ, 28 ਮਾਰਚ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਪਿਛਲੀ ਯੂਪੀਏ ਸਰਕਾਰ 'ਤੇ ਨਿਸ਼ਾਨਾ ਸੇਧਿਆ। ਵਿੱਤ ਮੰਤਰੀ ਨੇ ਯੂਪੀਏ ਸਰਕਾਰ 'ਤੇ ਡੁੱਬੇ ਹੋਏ ਕਰਜ਼ਿਆਂ ਦੀ ਵਸੂਲੀ ਵਿੱਚ ਅਸਫ਼ਲ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਬੈਂਕਾਂ ਨੂੰ ਡਿਫਾਲਟਰਾਂ ਕੋਲੋਂ ਧਨ ਵਾਪਸ ਮਿਲਿਆ ਹੈ। ਸੀਤਾਰਾਮਨ ਨੇ ਲੋਕ ਸਭਾ ਵਿੱਚ ਕਿਹਾ ਕਿ ਧੋਖਾਧੜੀ ਵਾਲੀਆਂ ਵੱਖ-ਵੱਖ ਗਤੀਵਿਧੀਆਂ ਰਾਹੀਂ ਛੋਟੀਆਂ ਬੱਚਤਾਂ ਵਾਲੇ ਜਮ੍ਹਾਂਕਰਤਾਵਾਂ ਨਾਲ ਧੋਖਾਧੜੀ ਕਰਨ ਵਾਲੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਇਲਾਵਾ ਹੋਰ ਲੋੜੀਂਦੇ ਕਦਮ ਉਠਾਏ ਗਏ ਹਨ। ਭਾਰਤੀ ਰਿਜ਼ਰਵ ਬੈਂਕ ਵੱਲੋਂ ਵੀ ਐਪ ਆਧਾਰਤ ਵਿੱਤੀ ਕੰਪਨੀਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਡੀਐੱਮਕੇ ਦੇ ਟੀ.ਆਰ. ਬਾਲੂ ਵੱਲੋਂ ਸਵਾਲ ਕੀਤਾ ਗਿਆ ਸੀ ਕਿ ਸਰਕਾਰ ਨੇ ਡੁੱਬੇ ਹੋਏ ਕਰਜ਼ਿਆਂ ਦੀ ਵਸੂਲੀ ਲਈ ਕੀ ਕਦਮ ਉਠਾਏ ਹਨ। ਇਸ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ, ''ਕਰਜ਼ਾ ਮੁਆਫ਼ੀ ਦਾ ਮਤਲਬ ਸਾਰੇ ਕਰਜ਼ੇ 'ਤੇ ਲਕੀਰ ਫੇਰਨਾ ਨਹੀਂ ਹੈ ਅਤੇ ਬੈਂਕਾਂ ਵੱਲੋਂ ਬਕਾਇਆ ਰਾਸ਼ੀ ਦੀ ਵਸੂਲੀ ਲਈ ਹਰੇਕ ਕਰਜ਼ੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ।'' ਉਨ੍ਹਾਂ ਕਿਹਾ ਕਿ ਜਨਤਕ ਖੇਤਰ ਦੇ ਬੈਂਕਾਂ ਨੇ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਕੁਰਕੀ ਕਰ ਕੇ 10,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀ ਵਸੂਲੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਮੋਦੀ ਸਰਕਾਰ ਦੇ ਕਾਰਜਕਾਲ ਵਿੱਚ ਬੈਂਕਾਂ ਨੂੰ ਕਈ ਡੁੱਬੇ ਹੋਏ ਕਰਜ਼ਿਆਂ ਦਾ ਧਨ ਵਾਪਸ ਮਿਲਿਆ ਹੈ ਜਦਕਿ ਯੂਪੀਏ ਸਰਕਾਰ ਦੌਰਾਨ ਡੁੱਬੇ ਹੋਏ ਕਰਜ਼ਿਆਂ ਦੀ ਕੋਈ ਵਸੂਲੀ ਨਹੀਂ ਕੀਤੀ ਗਈ। -ਪੀਟੀਆਈ



Most Read

2024-09-21 20:16:52