Breaking News >> News >> The Tribune


ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਦਾ ਫ਼ੈਸਲਾ ਵਿਚਾਰ ਅਧੀਨ


Link [2022-03-30 08:14:10]



ਨਵੀਂ ਦਿੱਲੀ, 29 ਮਾਰਚ

ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਅਲਾਹਾਬਾਦ ਹਾਈ ਕੋਰਟ ਵੱਲੋਂ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਜ਼ਮਾਨਤ ਦੇਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਦਾ ਮਾਮਲਾ ਸਬੰਧਤ ਅਥਾਰਿਟੀਆਂ ਕੋਲ ਵਿਚਾਰ ਅਧੀਨ ਹੈ। ਇਸ ਹਿੰਸਾ 'ਚ ਚਾਰ ਕਿਸਾਨਾਂ ਸਮੇਤ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ। ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦੀ ਅਪੀਲ 'ਤੇ ਦਾਇਰ ਆਪਣੇ ਜਵਾਬੀ ਹਲਫ਼ਨਾਮੇ 'ਚ ਸੂਬਾ ਸਰਕਾਰ ਨੇ ਕਿਹਾ ਕਿ ਅਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਦੇ ਨਾਲ ਨਾਲ ਉਨ੍ਹਾਂ ਦੇ ਜਵਾਬੀ ਹਲਫ਼ਨਾਮੇ 'ਚ ਇਹ ਪੇਸ਼ ਹੋਵੇਗਾ ਕਿ ਉਸ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਰਾਜ ਸਰਕਾਰ ਨੇ ਕਿਹਾ ਕਿ 10 ਮਾਰਚ ਦੀ ਘਟਨਾ ਜਿਸ ਵਿੱਚ ਲਖੀਮਪੁਰ ਹਿੰਸਾ ਦੇ ਮਾਮਲੇ 'ਚ ਇੱਕ ਗਵਾਹ ਨੂੰ ਕੁਝ ਬਦਮਾਸ਼ਾਂ ਵੱਲੋਂ ਕੁੱਟੇ ਜਾਣ ਮਗਰੋਂ ਕੇਸ ਦਰਜ ਕੀਤਾ ਗਿਆ ਸੀ, ਉਸ ਨੂੰ ਕੇਸ ਨਾਲ ਜੋੜਨ ਦੀ ਮੰਗ ਕੀਤੀ ਗਈ ਹੈ। -ਪੀਟੀਆਈ



Most Read

2024-09-21 17:42:36