Breaking News >> News >> The Tribune


ਫ਼ੌਜੀ ਜਵਾਨਾਂ ਦੀ ਬਹਾਦਰੀ ’ਤੇ ਿਸਆਸਤ ਕਰ ਰਹੀ ਹੈ ਭਾਜਪਾ: ਅਧੀਰ ਰੰਜਨ ਚੌਧਰੀ


Link [2022-03-31 05:35:17]



ਨਵੀਂ ਦਿੱਲੀ, 30 ਮਾਰਚ

ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ 'ਇੱਕ ਰੈਂਕ, ਇਕ ਪੈਨਸ਼ਨ' ਦੇ ਮੁੱਦੇ ਨੂੰ ਲੈ ਕੇ ਐਕਸ-ਸਰਵਿਸਮੈਨ ਐਸੋਸੀਏਸ਼ਨ ਵੱਲੋਂ ਦਾਇਰ ਕੀਤੀ ਗਈ ਅਰਜ਼ੀ ਦਾ ਸੁਪਰੀਮ ਕੋਰਟ ਵਿੱਚ ਵਿਰੋਧ ਕਰ ਕੇ ਸਰਕਾਰ ਨੇ ਹਥਿਆਬੰਦ ਬਲਾਂ ਦੇ ਸੇਵਾਮੁਕਤ ਜਵਾਨਾਂ ਨਾਲ ਅਨਿਆਂ ਕੀਤਾ ਹੈ। ਸਿਫਰ ਕਾਲ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਚੌਧਰੀ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਯੂਪੀਏ ਸਰਕਾਰ ਵੱਲੋਂ 17 ਫਰਵਰੀ, 2014 ਨੂੰ ਭਗਤ ਸਿੰਘ ਕੋਸ਼ਿਆਰੀ ਕਮੇਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਕ 'ਇੱਕ ਰੈਂਕ, ਇੱਕ ਪੈਨਸ਼ਨ' ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਹਥਿਆਰਬੰਦ ਬਲਾਂ ਦੇ ਜਵਾਨਾਂ ਦੀ ਬਹਾਦਰੀ ਨੂੰ ਵੋਟਾਂ ਦੀ ਰਾਜਨੀਤੀ ਲਈ ਇਸਤੇਮਾਲ ਕਰ ਰਹੀ ਹੈ ਪਰ ਜਦੋਂ ਦੇਣ ਦਾ ਸਮਾਂ ਆਇਆ ਤਾਂ ਸਰਕਾਰ ਉਨ੍ਹਾਂ ਜਵਾਨਾਂ ਨੂੰ ਭੁੱਲ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਐਕਸ-ਸਰਵਿਸਮੈਨ ਐਸੋਸੀਏਸ਼ਨ ਵੱਲੋਂ ਇਸ ਸਬੰਧੀ ਪਾਈ ਗਈ ਪਟੀਸ਼ਨ ਦਾ ਵਿਰੋਧ ਕੀਤਾ ਹੈ। -ਪੀਟੀਆਈ



Most Read

2024-09-21 17:58:24