Breaking News >> News >> The Tribune


ਮਹਾਰਾਸ਼ਟਰ ’ਚ ਕਰੋਨਾ ਸਬੰਧੀ ਸਾਰੀਆਂ ਪਾਬੰਦੀਆਂ ਭਲਕ ਤੋਂ ਖ਼ਤਮ


Link [2022-04-01 08:14:11]



ਮੁੰਬਈ, 31 ਮਾਰਚ

ਮਹਾਰਾਸ਼ਟਰ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਲਗਪਗ ਦੋ ਸਾਲਾਂ ਮਗਰੋਂ ਕਰੋਨਾ ਮਹਾਮਾਰੀ ਨਾਲ ਸਬੰਧਤ ਸਾਰੀਆਂ ਪਾਬੰਦੀਆਂ, ਜਿਨ੍ਹਾਂ 'ਚ ਲਾਜ਼ਮੀ ਤੌਰ 'ਤੇ ਮਾਸਕ ਪਾਉਣਾ ਵੀ ਸ਼ਾਮਲ ਹੈ, ਭਲਕੇ 2 ਅਪਰੈਲ ਤੋਂ ਖ਼ਤਮ ਹੋ ਜਾਣਗੀਆਂ। ਇਸ ਵਰ੍ਹੇ ਮਰਾਠੀ ਨਵਾਂ ਸਾਲ 'ਗੁੜੀ ਪੜਵਾ' 2 ਅਪਰੈਲ ਨੂੰ ਹੈ। ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਦੱਸਿਆ ਕਿ ਸੂਬੇ 'ਚੋਂ ਕਰੋਨਾ ਸਬੰਧੀ ਸਾਰੀਆਂ ਪਾਬੰਦੀਆਂ ਖਤਮ ਕਰਨ ਦਾ ਫ਼ੈਸਲਾ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਮਾਸਕ ਪਾਉਣਾ ਸਵੈ-ਇੱਛੁਕ ਹੋਵੇਗਾ। ਹਾਲਾਂਕਿ ਇੱਕ ਵੱਖਰੇ ਬਿਆਨ ਵਿੱਚ ਮੁੱਖ ਮੰਤਰੀ ਸ੍ਰੀ ਠਾਕਰੇ ਨੇ ਸੁਚੇਤ ਕਰਦਿਆਂ ਕਿਹਾ ਕਿ ਬੇਸ਼ੱਕ ਸਾਰੀਆਂ ਪਾਬੰਦੀਆਂ ਖਤਮ ਕੀਤੀਆਂ ਜਾ ਰਹੀਆਂ ਹਨ ਪਰ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਤੇ ਕਰੋਨਾ ਵੈਕਸੀਨ ਲਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਅੱਜ ਪੱਛਮੀ ਬੰਗਾਲ ਨੇ ਵੀ ਸੂਬੇ 'ਚੋਂ ਕੋਵਿਡ-19 ਸਬੰਧੀ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਉਣ ਦਾ ਐਲਾਨ ਕੀਤਾ ਹੈ। -ਪੀਟੀਆਈ

ਦਿੱਲੀ ਵਿੱਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਨਹੀਂ ਲੱਗੇਗਾ ਜੁਰਮਾਨਾ

ਨਵੀਂ ਦਿੱਲੀ: ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਅੱਜ ਫ਼ੈਸਲਾ ਕੀਤਾ ਹੈ ਕਿ ਕੌਮੀ ਰਾਜਧਾਨੀ ਵਿੱਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਹੁਣ ਤੋਂ ਜੁਰਮਾਨਾ ਨਹੀਂ ਲੱਗੇਗਾ। ਸੂਤਰਾਂ ਮੁਤਾਬਕ ਹਾਲਾਂਕਿ ਇਸ ਸਬੰਧੀ ਭਾਵੇਂ ਸਰਕਾਰੀ ਹੁਕਮ ਨਹੀਂ ਜਾਰੀ ਹੋਇਆ ਹੈ ਤੇ ਇਸਦੇ ਭਲਕੇ ਸ਼ੁੱਕਰਵਾਰ ਸਵੇਰੇ ਤੱਕ ਜਾਰੀ ਹੋਣ ਦੀ ਉਮੀਦ ਹੈ। ਹਾਲਾਂਕਿ ਡੀਡੀਐੱਮਏ ਵੱਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ ਕਰ ਕੇ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਸਕ ਪਾਉਣ ਲਈ ਆਖਿਆ ਜਾ ਸਕਦਾ ਹੈ। -ਪੀਟੀਆਈ



Most Read

2024-09-21 17:59:17