World >> The Tribune


ਕੋਵਿਡ ਕਾਰਨ ਯੂਪੀਐਸਸੀ ਪ੍ਰੀਖਿਆ ਵਿੱਚ ਨਾ ਬੈਠ ਸਕਣ ਵਾਲੇ ਉਮੀਦਵਾਰਾਂ ਨੂੰ ਵਾਧੂ ਮੌਕਾ ਦੇਣ ਬਾਰੇ ਕੇਂਦਰ ਵਿਚਾਰ ਕਰੇ: ਸੁਪਰੀਮ ਕੋਰਟ


Link [2022-04-01 08:14:12]



ਨਵੀਂ ਦਿੱਲੀ, 31ਮਾਰਚ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰੋਨਾ ਕਾਰਨ ਯੂਪੀਐਸਸੀ ਪ੍ਰੀਖਿਆ ਦੇਣ ਵਿੱਚ ਅਸਫ਼ਲ ਰਹਿਣ ਵਾਲੇ ਉਮੀਦਵਾਰਾਂ ਦੀ ਪ੍ਰੀਖਿਆ ਵਿੱਚ ਬੈਠਣ ਦਾ ਵਾਧੂ ਮੌਕਾ ਦੇਣ ਦੀ ਮੰਗ ਵਾਲੀ ਪਟੀਸ਼ਨ 'ਤੇ ਕੇਂਦਰ ਨੂੰ ਦੋ ਹਫ਼ਤਿਆਂ ਵਿੱਚ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੰਸਦੀ ਸਮਿਤੀ ਦੀ ਰਿਪੋਰਟ ਅਨੁਸਾਰ ਇਸ 'ਤੇ ਵਿਚਾਰ ਕੀਤਾ ਜਾਵੇ। ਪਟੀਸ਼ਨਰਾਂ ਨੇ ਅਦਾਲਤ ਨੂੰ ਦੱਸਿਆ ਕਿ ਸੰਸਦੀ ਸਮਿਤੀ ਨੇ ਆਪਣੀ ਰਿਪੋਰਟ ਵਿੱਚ ਮਹਾਮਾਰੀ ਨਾਲ ਪ੍ਰਭਾਵਿਤ ਉਮੀਦਵਾਰਾਂ ਨੂੰ ਛੋਟ ਦੇਣ ਦੀ ਸਿਫਾਰਸ਼ ਕੀਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਕੇਂਦਰ ਨੇ ਹਲਫਨਾਮਾ ਦਾਖਲ ਕਰਕੇ ਕਿਹਾ ਸੀ ਕਿ ਕਰੋਨਾ ਕਾਰਨ ਜਨਵਰੀ ਵਿੱਚ ਯੂਪੀਐਸਸੀ ਪ੍ਰੀਖਿਆ ਨਾ ਦੇ ਸਕਣ ਵਾਲੇ ਉਮੀਦਵਾਰਾਂ ਨੂੰ ਵਾਧੂ ਮੌਕਾ ਦੇਣਾ ਸੰਭਵ ਨਹੀਂ ਹੈ।



Most Read

2024-09-20 19:30:20