World >> The Tribune


ਰੂਸ ਨੇ ਅਫ਼ਗਾਨਿਸਤਾਨ ਦੇ ਰਾਜਦੂਤ ਨੂੰ ਮਾਨਤਾ ਦਿੱਤੀ


Link [2022-04-01 08:14:12]



ਪੇਈਚਿੰਗ/ਮਾਸਕੋ, 31 ਮਾਰਚ

ਰੂਸ ਦੇ ਵਿਦੇਸ਼ ਮੰਤਰੀ ਸੇਰਗੇਈ ਲੈਵਰੋਵ ਨੇ ਦੱਸਿਆ ਕਿ ਮੁਲਕ ਦੇ ਵਿਦੇਸ਼ ਮੰਤਰਾਲੇ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵੱਲੋਂ ਮਾਸਕੋ ਭੇਜੇ ਗਏ ਪਹਿਲੇ ਰਾਜਦੂਤ ਨੂੰ ਮਾਨਤਾ ਦੇ ਦਿੱਤੀ ਹੈ। ਉਨ੍ਹਾਂ ਕੌਮਾਂਤਰੀ ਭਾਈਚਾਰੇ ਨੂੰ ਕਾਬੁਲ ਵਿੱਚ ਬਣੀ ਨਵੀਂ ਸਰਕਾਰ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ। ਰੂਸ ਦੀ ਖ਼ਬਰ ਏਜੰਸੀ ਤਾਸ ਮੁਤਾਬਕ ਸ੍ਰੀ ਲੈਵਰੋਵ ਨੇ ਚੀਨ, ਇਰਾਨ, ਪਾਕਿਸਤਾਨ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਤੇ ਉਜ਼ਬੇਕਿਸਤਾਨ ਦੇ ਆਪਣੇ ਹਮਰੁਤਬਾ ਮੰਤਰੀਆਂ ਨੂੰ ਕਿਹਾ,'ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਪਿਛਲੇ ਮਹੀਨੇ ਮਾਸਕੋ ਪੁੱਜੇ ਪਹਿਲੇ ਅਫ਼ਗਾਨੀ ਰਾਜਦੂਤ ਨੂੰ ਰੂਸ ਦੇ ਵਿਦੇਸ਼ ਮੰਤਰਾਲੇ ਵੱਲੋਂ ਮਾਨਤਾ ਦੇ ਦਿੱਤੀ ਗਈ ਹੈ।' ਅਫ਼ਗਾਨਿਸਤਾਨ ਦੇ ਗੁਆਂਢੀ ਮੁਲਕਾਂ ਵੱਲੋਂ ਕੀਤੀ ਜਾ ਰਹੀ ਤੀਜੀ ਮੰਤਰੀ ਪੱਧਰ ਦੀ ਕਾਨਫਰੰਸ ਮੌਕੇ ਸ੍ਰੀ ਲੈਵਰੋਵ ਨੇ ਦੱਸਿਆ ਕਿ ਕਾਬੁਲ ਵਿੱਚ ਨਵੀਂ ਸਰਕਾਰ ਵੱਲੋਂ ਆਰਥਿਕ ਤੇ ਕੂਟਨੀਟਕ ਸਬੰਧ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। -ਪੀਟੀਆਈ



Most Read

2024-09-20 17:48:17