World >> The Tribune


ਨੇਪਾਲ ਦੇ ਪ੍ਰਧਾਨ ਮੰਤਰੀ ਤਿੰਨ ਰੋਜ਼ਾ ਫੇਰੀ ’ਤੇ ਭਾਰਤ ਪੁੱਜੇ


Link [2022-04-02 05:34:07]



ਨਵੀਂ ਦਿੱਲੀ, 1 ਅਪਰੈਲ

ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਊਬਾ ਤਿੰਨ ਰੋਜ਼ਾ ਫੇਰੀ 'ਤੇ ਭਾਰਤ ਪੁੱਜੇ। ਇਸ ਉਨ੍ਹਾਂ ਦੋਵੇਂ ਮੁਲਕਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੀ ਉਮੀਦ ਹੈ। ਇਸ ਦੌਰਾਨ ਉੱਚ ਪੱਧਰੀ ਵਫ਼ਦ ਵੀ ਨਾਲ ਭਾਰਤ ਪੁੱਜਾ ਹੈ। ਵਿਦੇਸ਼ ਮੰਤਰਾਲੇ ਅਨੁਸਾਰ, ਉਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨਿਚਰਵਾਰ ਨੂੰ ਵਿਆਪਕ ਗੱਲਬਾਤ ਕਰਨਗੇ। ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਵੀ ਦੌਰੇ 'ਤੇ ਆਏ ਆਗੂ ਨਾਲ ਮੁਲਾਕਾਤ ਕਰਨ ਦੀ ਉਮੀਦ ਹੈ। ਕਾਠਮੰਡੂ ਵਿੱਚ ਸਿਆਸੀ ਉਥਲ-ਪੁਥਲ ਦੇ ਬਾਅਦ ਪਿਛਲੇ ਸਾਲ ਜੁਲਾਈ ਵਿੱਚ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਦੇਊਬਾ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਦੇਊਬਾ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ ਚਾਰ ਪਹਿਲੇ ਕਾਰਜਕਾਲਾਂ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਭਾਰਤ ਦੀ ਆਖ਼ਰੀ ਫੇਰੀ 2017 ਵਿੱਚ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਸ ਸਬੰਧੀ ਕੀਤੇ ਟਵੀਟ ਵਿਚ ਕਿਹਾ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। -ਪੀਟੀਆਈ



Most Read

2024-09-20 17:40:00