Breaking News >> News >> The Tribune


ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਅਤਿਵਾਦੀ ਹਲਾਕ


Link [2022-04-02 07:14:49]



ਸ੍ਰੀਨਗਰ, 1 ਅਪਰੈਲ

ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤਇਬਾ ਦਾ ਅਤਿਵਾਦੀ ਮਾਰਿਆ ਗਿਆ। ਇਸ ਸਬੰਧੀ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੋਪੀਆ ਦੇ ਤੁਰਕਵਾਂਗਮ ਖੇਤਰ ਵਿਚ ਅਤਿਵਾਦੀ ਲੁਕਿਆ ਹੋਇਆ ਹੈ। ਇਸ ਦੇ ਆਧਾਰ 'ਤੇ ਸੁਰੱਖਿਆ ਬਲਾਂ ਵੱਲੋਂ ਘੇਰਾਬੰਦੀ ਕਰ ਕੇ ਅਤਿਵਾਦੀ ਦੀ ਭਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਜਦੋਂ ਸੁਰੱਖਿਆ ਬਲਾਂ ਦੀ ਟੀਮ ਸ਼ੱਕੀ ਟਿਕਾਣੇ ਕੋਲ ਪੁੱਜੀ ਤਾਂ ਅਤਿਵਾਦੀ ਨੇ ਉਨ੍ਹਾਂ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਵੱਲੋਂ ਵੀ ਜਵਾਬੀ ਗੋਲੀਆਂ ਚਲਾਈਆਂ ਗਈਆਂ। ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਅਤਿਵਾਦੀ ਮਾਰਿਆ ਗਿਆ ਤੇ ਉਸ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ। ਇਸ ਦੌਰਾਨ ਮਾਰੇ ਗਏ ਅਤਿਵਾਦੀ ਦੀ ਪਛਾਣ ਮੁਨੀਦ ਅਹਿਮਦ ਸ਼ੇਖ਼ ਵਾਸੀ ਸ਼ੋਪੀਆ ਵਜੋਂ ਹੋਈ ਹੈ। ਉਸ ਕੋਲੋਂ ਅਸਲਾ ਵੀ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਤਿੰਨ ਅਤਿਵਾਦੀ ਪੁਲਵਾਮਾ ਜ਼ਿਲ੍ਹੇ ਵਿਚੋਂ ਗ੍ਰਿਫ਼ਤਾਰ ਕੀਤੇ ਹਨ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਓਵਾਇਸ ਅਲਤਾਫ਼ ਵਾਸੀ ਜੰਦਵਾਲ, ਆਕਿਦ ਮਨਜ਼ੂਰ ਵਾਸੀ ਗੁਦੂਰਾ ਅਤੇ ਵਸੀਮ ਅਹਿਮਦ ਪੰਡਿਤ ਵਾਸੀ ਕਰੀਮਾਬਾਦ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਕੀਤੀ ਪੜਤਾਲ ਮਗਰੋਂ ਪਤਾ ਲੱਗਿਆ ਹੈ ਕਿ ਉਹ ਥਈ ਤਰ੍ਹਾਂ ਅਤਿਵਾਦੀਆਂ ਦੀ ਮਦਦ ਕਰਦੇ ਸਨ। ਮੁਲਜ਼ਮਾਂ ਕੋਲੋਂ ਇਕ ਏਕੇ ਰਾਈਫ਼ਲ, ਤਿੰਨ ਮੈਗਜ਼ੀਨ ਤੇ ਹੱਥ ਗੋਲਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਪੀਟੀਆਈ



Most Read

2024-09-21 15:27:24