Breaking News >> News >> The Tribune


ਦੇਸ਼ ਵਿੱਚ ਕੁੜੱਤਣ ਫੈਲਾਈ ਜਾ ਰਹੀ ਹੈ: ਪਵਾਰ


Link [2022-04-02 21:02:07]



ਪੁਣੇ, 2 ਅਪਰੈਲ

ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਦੋਸ਼ ਲਾਇਆ ਕਿ ਸਮਾਜ ਵਿੱਚ ਕੁੜੱਤਣ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਅਜਿਹੇ ਵਿੱਚ ਦੇਸ਼ ਨੂੰ ਅੱਗੇ ਲਿਜਾਣਾ ਤੇ ਸਦਭਾਵਨਾ ਬਣਾਈ ਰੱਖਣੀ ਇਕ ਚੁਣੌਤੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸਤ ਲੋਕਾਂ ਨੂੰ ਜੋੜਦੀ ਸੀ ਪਰ ਹੁਣ ਦੇਸ਼ 'ਚ ਉਨ੍ਹਾਂ ਨੂੰ ਧਰਮ ਦੇ ਆਧਾਰ 'ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਵਾਰ ਨੇ ਕਿਹਾ, ''ਦੇਸ਼ ਦੀ ਲੀਡਰਸ਼ਿਪ ਵੱਲੋਂ ਦੇਸ਼ ਲਈ ਆਜ਼ਾਦੀ ਦੀ ਲੜਾਈ ਲੜਨ ਵਾਲੇ ਮਹਾਤਮਾ ਗਾਂਧੀ ਤੇ ਮੌਲਾਨਾ ਅਬੁਲ ਕਲਾਮ ਆਜ਼ਾਦ ਵਰਗੀਆਂ ਕੌਮੀ ਹਸਤੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -ਏਜੰਸੀ



Most Read

2024-09-21 15:31:43