Breaking News >> News >> The Tribune


ਸੁਪਰੀਮ ਕੋਰਟ ਪੁੱਜਾ ਨਵਾਬ ਮਲਿਕ


Link [2022-04-03 04:35:35]



ਨਵੀਂ ਦਿੱਲੀ: ਮਹਾਰਾਸ਼ਟਰ ਸਰਕਾਰ ਵਿਚ ਕੈਬਨਿਟ ਮੰਤਰੀ ਤੇ ਸੀਨੀਅਰ ਐੱਨਸੀਪੀ ਆਗੂ ਨਵਾਬ ਮਲਿਕ ਨੇ ਹੈਬੀਅਸ ਕੋਰਪਸ ਪਟੀਸ਼ਨ ਵਿੱਚ ਉਸ ਦੀ ਅੰਤਰਿਮ ਜ਼ਮਾਨਤ ਰੱਦ ਕਰਨ ਦੇ ਬੰਬੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਲਿਕ ਨੇ ਪਟੀਸ਼ਨ ਵਿੱਚ ਆਪਣੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਗੈਰਕਾਨੂੰਨੀ ਕਰਾਰ ਦਿੱਤਾ ਹੈ। ਬੰਬੇ ਹਾਈ ਕੋਰਟ ਨੇ 15 ਮਾਰਚ ਨੂੰ ਮਲਿਕ ਦੀ ਅੰਤਰਿਮ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਮਲਿਕ ਨੂੰ ਈਡੀ ਵੱਲੋਂ ਦਰਜ ਮਨੀ ਲਾਂਡਰਿੰਗ ਕੇਸ ਵਿੱਚ 23 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਐੱਨਸੀਪੀ ਆਗੂ ਇਸ ਵੇਲੇ 4 ਅਪਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹੈ। -ਪੀਟੀਆਈ



Most Read

2024-09-21 00:30:42