Breaking News >> News >> The Tribune


ਅਰੁਣਾਚਲ ਪ੍ਰਦੇਸ਼ ’ਚ ਸੈਨਾ ਨੇ ਗਲਤੀ ਨਾਲ ਦੋ ਨੌਜਵਾਨਾਂ ਨੂੰ ਗੋਲੀ ਮਾਰੀ


Link [2022-04-03 04:35:35]



ਈਟਾਨਗਰ/ਕੋਹੀਮਾ, 2 ਅਪਰੈਲ

ਅਰੁਣਾਚਲ ਪ੍ਰਦੇਸ਼ ਦੇ ਤਿਰਾਪ ਜ਼ਿਲ੍ਹੇ 'ਚ ਸੈਨਾ ਨੇ ਗਲਤੀ ਨਾਲ ਦੋ ਆਮ ਨਾਗਰਿਕਾਂ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸੈਨਾ ਦੇ ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਲੰਘੀ ਸ਼ਾਮ ਚਾਸਾ ਪਿੰਡ 'ਚ ਉਸ ਸਮੇਂ ਵਾਪਰੀ ਜਦੋਂ ਪਿੰਡ ਦੇ ਦੋ ਨੌਜਵਾਨ ਨਦੀ 'ਚ ਮੱਛੀ ਫੜਨ ਮਗਰੋਂ ਘਰ ਵਾਪਸ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਸੈਨਾ ਵੱਲੋਂ ਦੋਵਾਂ ਨੌਜਵਾਨਾਂ ਨੂੰ ਇਲਾਜ ਲਈ ਦਿਬਰੂਗੜ੍ਹ 'ਚ ਅਸਾਮ ਦੇ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇੱਕ ਨੌਜਵਾਨ ਦੇ ਹੱਥ ਵਿੱਚ ਜਦਕਿ ਦੂਜੇ ਦੇ ਪੈਰ 'ਚ ਗੋਲੀ ਵੱਜੀ ਹੈ। ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਇਸੇ ਵਿਚਾਲੇ ਤਿਰਾਪ ਜ਼ਿਲ੍ਹੇ ਦੇ ਭਾਜਪਾ ਪ੍ਰਧਾਨ ਕਾਮਰਾਂਗ ਤੇਸੀਆ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਥਾਂ ਸੁਰੱਖਿਆ ਬਲਾਂ ਦੀਆਂ ਅਜਿਹੀਆਂ ਕਾਰਵਾਈਆਂ ਕਾਰਨ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਸਵਾਲ ਖੜ੍ਹਾ ਹੁੰਦਾ ਹੈ।

ਇਸੇ ਦੌਰਾਨ ਨਾਗਾ ਸਟੂਡੈਂਟਸ ਫੈਡਰੇਸ਼ਨ (ਐੱਨਐੱਸਐੱਫ) ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਉੱਤਰ-ਪੂਰਬ ਦੇ ਬਹੁਤੇ ਇਲਾਕਿਆਂ 'ਚੋਂ ਅਫਸਪਾ ਹਟਾਏ ਜਾਣ ਦੇ ਬਾਵਜੂਦ ਅਜਿਹੀ ਕਾਰਵਾਈ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। -ਪੀਟੀਆਈ



Most Read

2024-09-21 15:42:49