Breaking News >> News >> The Tribune


ਔਰਤਾਂ ਦੇ ਵਿਕਾਸ ਲਈ ਤਿੰਨ ਸਕੀਮਾਂ ਮਨਜ਼ੂਰ: ਇਰਾਨੀ


Link [2022-04-03 07:53:37]



ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਅਪਰੈਲ

ਇਥੇ ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਨੇ ਨੌਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਸਾਂਝੀ ਕਾਨਫਰੰਸ ਕਰਵਾਈ। ਕਾਨਫਰੰਸ ਦੀ ਪ੍ਰਧਾਨਗੀ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਕੀਤੀ। ਉਨ੍ਹਾਂ ਕਿਹਾ ਕਿ ਮੰਤਰਾਲੇ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਨੂੰ ਸ਼ਕਤੀਕਰਨ ਕਰਨਾ ਅਤੇ ਸੁਰੱਖਿਆ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੀ ਭਾਰਤ ਵਿੱਚ 67.7 ਫੀਸਦ ਆਬਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਮਾਨ ਵਿਕਾਸ ਅਤੇ ਸਮਾਜਿਕ ਤਬਦੀਲੀਆਂ ਲਿਆਉਣ ਲਈ ਔਰਤਾਂ ਅਤੇ ਬੱਚਿਆਂ ਦਾ ਸਰਵਪੱਖੀ ਵਿਕਾਸ ਬਹੁਤ ਜ਼ਰੂਰੀ ਹੈ।

ਸ੍ਰੀਮਤੀ ਇਰਾਨੀ ਨੇ ਕਿਹਾ ਕੇਂਦਰੀ ਮੰਤਰੀ ਮੰਡਲ ਨੇ ਮੰਤਰਾਲੇ ਦੀਆਂ ਤਿੰਨ ਮਹੱਤਵਪੂਰਨ ਸਕੀਮਾਂ ਮਿਸ਼ਨ ਪੋਸ਼ਨ 2.0, ਮਿਸ਼ਨ ਸਕਤੀ ਅਤੇ ਮਿਸ਼ਨ ਵਤਸੱਲਿਆ ਨੂੰ ਮਿਸ਼ਨ ਮੋਡ ਵਿੱਚ ਲਾਗੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਕੀਮਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਲਾਗੂ ਕੀਤਾ ਜਾਵੇਗਾ। ਕੇਂਦਰੀ ਮੰਤਰੀ ਨੇ ਪੱਤਰਕਾਰਾਂ ਵੱਲੋਂ ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਬਾਰੇ ਪੁੱਛੇ ਸਵਾਲਾਂ 'ਤੇ ਚੁੱਪ ਧਾਰ ਲਈ। ਉਹ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਆਪਣੀ ਗੱਲ ਕਹਿ ਕੇ ਚਲਦੇ ਬਣੇ।



Most Read

2024-09-21 13:02:25